Punjab
ਉੱਤਰਾਖੰਡ ਦੇ ਵਪਾਰੀ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀ ਹੋਏ ਗ੍ਰਿਫਤਾਰ

ਪੰਜਾਬ ਪੁਲਿਸ ਨੇ ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਉੱਤਰਾਖੰਡ ਵਿੱਚ ਟਾਰਗੇਟ ਕਿਲਿੰਗ ਕਰਨ ਵਾਲੇ ਸਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗੜੂੰਆਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਾਡੋਲੀਆਂਵਾਲੀ ਜ਼ਿਲ੍ਹਾ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ।
ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ .32 ਬੋਰ, ਦੇਸੀ ਬਣਿਆ ਕੱਟਾ, ਕਾਰਤੂਸ ਅਤੇ ਇੱਕ 12 ਬੋਰ ਦਾ ਦੇਸੀ ਬਣਿਆ ਕੱਟਾ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ, ਜੋ ਕਿ ਯੋਜਨਾਬੱਧ ਕਤਲ ਲਈ ਮੁਹੱਈਆ ਕਰਵਾਈ ਗਈ ਸੀ।