Corona Virus
SFJ ਦੇ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਦੇ ਦੋ ਮਾਮਲੇ ਦਰਜ਼
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਪੁਲਿਸ ਨੇ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੂੰ ਕੋਵੀਡ -19 ਕਰਫ਼ਿਊ ਦੌਰਾਨ ਲੋਕਾਂ ਨੂੰ ਖ਼ਾਸ ਤੌਰ ਤੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਿਰੁੱਧ ਭੜਕਾਉਣ ਤੇ ਮੁਕੱਦਮਾ ਦਰਜ਼ ਕੀਤਾ ਹੈ। DGP ਦਿਨਕਰ ਗੁਪਤਾ ਨੇ ਮੁਹਾਲੀ ਵਿਖੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਆਈ ਪੀ ਸੀ ਦੀ ਧਾਰਾ 124 ਏ, ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 10 (ਏ) ਅਤੇ 13 (1) ਦੇ ਤਹਿਤ ਪੰਨੂ ਦੇ ਖ਼ਿਲਾਫ਼ ਕੇਸ ਦਰਜ਼ ਕੀਤੇ ਹਨ। ਏਆਈਜੀ ਵਰਿੰਦਰਪਾਲ ਸਿੰਘ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨਾਲ ਗੱਲ ਬਾਤ ਨਾਲ ਇਹ ਪਤਾ ਲਗਾਇਆ ਹੈ ਕਿ ਪਹਿਲਾ ਵੀ ਪੰਜਾਬ ਦੇ ਲੋਕਾਂ ਨੂੰ ਪੰਜਾਬ ਤੋਂ ਵੱਖ ਕਰਨ ਦੀ ਇਕ ਆਡੀਓ ਸੰਦੇਸ਼ਾਂ ਵਿੱਚ ਸ਼ਾਮਿਲ ਸੀ ।