Connect with us

Amritsar

ਸਕੂਲ ਵੈਨ ਅਤੇ ਕਾਰ ਦੀ ਹੋਈ ਭਿਆਨਕ ਟੱਕਰ, ਦੋ ਦੀ ਮੌਤ

Published

on

accident1

ਅੰਮ੍ਰਿਤਸਰ : ਅੱਜ ਸਵੇਰੇ ਗਲੋਬਲ ਇੰਸਟੀਚਿਊਟ ਨੇੜੇ ਸਕੂਲ ਵੈਨ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ ਕਾਰ ਵਿਚ ਸਵਾਰ ਇਕ ਨੌਜਵਾਨ ਅਤੇ ਲੜਕੀ ਦੀ ਮੌਤ ਹੋ ਗਈ ਹੈ । ਸਕੂਲ ਵੈਨ ਵਿੱਚ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ ਹੈ। ਜਿਨ੍ਹਾਂ ਨੂੰ ਹਾਦਸੇ ਤੋਂ ਬਾਅਦ ਘਰ ਭੇਜ ਦਿੱਤਾ ਗਿਆ। ਫਿਲਹਾਲ ਚੌਕੀ ਸੋਨੀਆ ਦੇ ਇੰਚਾਰਜ ਏਐਸਆਈ ਨਰੇਸ਼ ਕੁਮਾਰ ਨੇ ਨੌਜਵਾਨ ਲੜਕਾ ਅਤੇ ਲੜਕੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਨਰੇਸ਼ ਕੁਮਾਰ ਦਾ ਕਹਿਣਾ ਹੈ ਕਿ ਫਿਲਹਾਲ ਨੌਜਵਾਨ ਦੀ ਪਛਾਣ ਨਰਿੰਦਰ ਪਾਲ ਸਿੰਘ ਵਾਸੀ ਜੰਮੂ ਵਜੋਂ ਹੋਈ ਹੈ, ਜਦਕਿ ਲੜਕੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਅਜਿਹਾ ਲਗਦਾ ਹੈ ਕਿ ਇਹ ਦੋਵੇਂ ਅੰਮ੍ਰਿਤਸਰ ਮਿਲਣ ਆਏ ਸਨ ਅਤੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜੰਮੂ ਵਾਪਸ ਜਾ ਰਹੇ ਸਨ।

Continue Reading