Amritsar
ਸਕੂਲ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ, ਕੈਬਨਿਟ ਮੰਤਰੀ ਓਪੀ ਸੋਨੀ ਨੇ ਮਾਲੀ ਸਹਾਇਤਾ ਦੇਣ ਦਾ ਕੀਤਾ ਵਾਅਦਾ
ਅੰਮ੍ਰਿਤਸਰ, 05 ਜੁਲਾਈ (ਗੁਰਪ੍ਰੀਤ ਸਿੰਘ): ਦੇਰ ਰਾਤ ਹੋਏ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਜਿਸਦੇ ਬਾਅਦ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਮ੍ਰਿਤਕਾਂ ਦੇ ਘਰ ਪਹੁੰਚੇ। ਉਨ੍ਹਾਂ ਦੇ ਘਰ ਦੇਰ ਰਾਤ ਤੇਜ਼ ਬਾਰਸ਼ ਅਤੇ ਹਨੇਰੀ ਕਾਰਨ ਸਕੂਲ ਦੀ ਕੰਧ ਡਿੱਗਣ ਕਾਰਨ ਕਰੀਬ ਦੋ ਲੋਕਾਂ ਦੀ ਮੌਤ ਹੋਈ ਸੀ।
ਜਿਸ ਵਿੱਚ ਇੱਕ ਪੁਰਸ਼ ਅਤੇ ਇਕ ਮਹਿਲਾ ਸ਼ਾਮਲ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਉਨ੍ਹਾਂ ਪਰਿਵਾਰਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਚਾਰ-ਚਾਰ ਲੱਖ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਹੋਰ ਦਿੱਤੀ ਜਾਵੇ।