Connect with us

Punjab

ਲੋਕ ਸਭਾ ਚੋਣਾਂ ਤੋਂ ਪਹਿਲਾ 2 ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

Published

on

LOK SABHA ELECTIONS 2024: ਲੋਕ ਸਭਾ ਚੋਣਾਂ ਤੋਂ ਪਹਿਲਾ ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ|

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਜਲੰਧਰ ‘ਚ ਆਪ ਨੂੰ ਹੋਰ ਮਜਬੂਤੀ ਮਿਲੀ ਹੈ, ਜਿਥੇ ਕਿ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ‘ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਇਲਾਕੇ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਨੇ ਆਪਣੀਆਂ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਦੇ ਵਿੱਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ| ਉਨ੍ਹਾਂ ਦੇ ਨਾਲ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ|