National
ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਚੀਫ਼ ਜਸਟਿਸ ਨੇ ਚੁਕਵਾਈ ਸਹੁੰ
ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਸ਼ੁੱਕਰਵਾਰ ਨੂੰ ਜਸਟਿਸ ਉੱਜਵਲ ਭੂਈਆਂ ਅਤੇ ਜਸਟਿਸ ਐੱਸ. ਵੈਂਕਟਨਾਰਾਇਣ ਭੱਟੀ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ। ਇਸ ਨਾਲ ਚੀਫ਼ ਜਸਟਿਸ ਸਣੇ ਸੁਪਰੀਮ ਕੋਰਟ ਵਿੱਚ ਹੁਣ ਜੱਜਾਂ ਦੀ ਕੁੱਲ ਗਿਣਤੀ 32 ਹੋ ਗਈ ਹੈ, ਜੋ ਮੌਜੂਦਾ ਸਮੇਂ ਵਿੱਚ ਸੁਪਰੀਮ ਕੋਰਟ ਦੀ ਕੁੱਲ 34 ਜੱਜਾਂ ਦੀ ਸਮਰੱਥਾ ਤੋਂ ਦੋ ਘੱਟ ਹੈ।
ਓਥੇ ਹੀ ਦੱਸਿਆ ਜਾ ਰਿਹਾ ਹੈ ਕਿ ਚੀਫ਼ ਜਸਟਿਸ ਨੇ ਦੋਵਾਂ ਜੱਜਾਂ ਨੂੰ ਸਹੁੰ ਚੁਕਾਈ। ਗੌਰਤਲਬ ਹੈ ਕਿ ਕੇਂਦਰ ਸਰਕਾਰ ਨੇ 12 ਜੁਲਾਈ ਨੂੰ ਜਸਟਿਸ ਭੂਈਆਂ ਅਤੇ ਜਸਟਿਸ ਭੱਟੀ ਦੀ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਜਸਟਿਸ ਭੂਈਆ ਇਸ ਤੋਂ ਪਹਿਲਾਂ ਤੇਲੰਗਾਨਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਕੇਰਲ ਹਾਈ ਕੋਰਟ ਦੇ ਜਸਟਿਸ ਭੱਟੀ ਸਨ।