Connect with us

National

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਗਏ ਮਾਰੇ

Published

on

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ‘ਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਪਿਚਨਾਦ ਮਾਛਿਲ ਖੇਤਰ ਦੇ ਕੋਲ ਹੋਇਆ। ਅਧਿਕਾਰੀ ਨੇ ਦੱਸਿਆ ਕਿ ਦੋ ਅੱਤਵਾਦੀ ਮਾਰੇ ਗਏ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮੁਕਾਬਲੇ ‘ਚ ਮਾਰੇ ਗਏ ਅੱਤਵਾਦੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਹ ਪਤਾ ਲੱਗਾ ਹੈ ਕਿ ਉਹ ਕਿਸ ਸੰਗਠਨ ਨਾਲ ਸਬੰਧਤ ਸਨ।