Punjab
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਕੱਢਿਆ ਜਾਵੇਗਾ ‘ਚਲੋ ਰਾਜ ਭਵਨ’ ਮਾਰਚ

ਪੰਜਾਬ ਕਾਂਗਰਸ ਅੱਜ ਰਾਜ ਭਵਨ ਤੱਕ ਅਡਾਨੀ ਖਿਲਾਫ ਰੋਸ ਮਾਰਚ ਕੱਢੇਗੀ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਭਵਨ ਸੈਕਟਰ-15 ਚੰਡੀਗੜ੍ਹ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਵਿੱਚ ਸੂਬੇ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ।
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ‘ਚਲੋ ਰਾਜ ਭਵਨ’ ਨਾਂ ਦਾ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਲਗਾਤਾਰ ਭਾਜਪਾ ‘ਤੇ ਅਡਾਨੀ ਦਾ ਸਮਰਥਨ ਕਰਨ ਅਤੇ ਉਸ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਾਉਂਦੀ ਰਹੀ ਹੈ।
ਭਾਜਪਾ ‘ਤੇ ਸਰਕਾਰੀ ਟੈਂਡਰਾਂ ਸਮੇਤ ਵਿਦੇਸ਼ੀ ਦੌਰਿਆਂ ਦੌਰਾਨ ਆਪਣੇ ਕਾਰੋਬਾਰ ‘ਚ ਅਡਾਨੀ ਦਾ ਪੱਖ ਲੈਣ ਦਾ ਦੋਸ਼ ਲਗਾਇਆ ਜਾ ਰਿਹਾ ਹੈ।