Punjab
ਬੇਰੁਜ਼ਗਾਰ ETT ਅਧਿਆਪਕ ਯੂਨੀਅਨ ਦੇ ਮੈਂਬਰਾਂ ‘ਤੇ ਪੁਲਿਸ ਨੇ ਕੀਤਾ ਤਸ਼ਦੱਦ

ਪਟਿਆਲਾ : ਰੁਜ਼ਗਾਰ ਦੀ ਮੰਗ ਲਈ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਪੁੱਜੇ ਬੇਰੁਜ਼ਗਾਰ ਈਟੀਟੀ 2364 ਅਧਿਆਪਕ ਯੂਨੀਅਨ ਦੇ ਮੈਂਬਰਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ ।
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਬੱਸ ਸਟੈਂਡ ਤੋਂ ਮਾਰਚ ਕਰਦਿਆਂ ਬੇਰੁਜ਼ਗਾਰ ਅਧਿਆਪਕ ਜਦੋਂ ਵਾਈਪੀ ਐੱਸ ਚੌਂਕ (YPS Chowk) ਕੋਲ ਪੁੱਜੇ ਸਨ ਇਸ ਦੌਰਾਨ ਵੱਡੀ ਗਿਣਤੀ ‘ਚ ਖੜ੍ਹੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਵੀ ਕੋਸ਼ਿਸ਼ ਕੀਤੀ ਹੈ।
ਇਸ ਦੌਰਾਨ ਦੋਵੇਂ ਧਿਰਾਂ ‘ਚ ਧੱਕਾ-ਮੁੱਕੀ ਹੋ ਗਈ ਤੇ ਪੁਲਿਸ ਨੂੰ ਬੇਰੁਜ਼ਗਾਰ ਨੂੰ ਉੱਥੋਂ ਖਦੇੜਨ ਲਈ ਹਲਕਾ ਲਾਠੀਚਾਰਜ ਵੀ ਕਰਨੀ ਪਈ ਇਸ ਦੌਰਾਨ ਇਕ ਮਹਿਲਾ ਅਧਿਆਪਕ ਬੇਹੋਸ਼ ਵੀ ਹੋ ਗਈ।
ਜ਼ਿਕਰਯੋਗ ਹੈ ਕਿ ਬੇਰੁਜ਼ਗਾਰ 2364 ਸਿਲੈਕਟਿਡ ਅਧਿਆਪਕਾਂ ਵੱਲੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨਜ਼ਦੀਕ ਬੱਸ ਸਟੈਂਡ ਚੌਕ ਵਿਖੇ ਪੱਕਾ ਮੋਰਚਾ ਵੀ ਲਗਾਇਆ ਗਿਆ ਹੈ ਪ੍ਰੰਤੂ ਸਰਕਾਰ ਵੱਲੋਂ ਮੰਗਾਂ ਨਹੀਂ ਪੂਰੀਆਂ ਹੋਣ ਦੇ ਰੋਸ ਵਜੋਂ ਅੱਜ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਘਿਰਾਓ ਦਾ ਵੀ ਐਲਾਨ ਕੀਤਾ ਗਿਆ ਸੀ।