Connect with us

Punjab

ਪੰਜਾਬੀ ਮਾਂ ਬੋਲੀ ਦਾ ਲਾਡਲਾ ਸ਼ਾਇਰ ਸੁਰਜੀਤ ਪਾਤਰ ਦੀਆਂ ਅਭੁੱਲ ਯਾਦਾਂ

Published

on

FAMOUS WRITER SURJIT PATAR : ਪੰਜਾਬ ਦੇ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਦਾ ਦਿਲ ਦਾ ਦੌਰਾ ਪੈਣ ਕਾਰਨ ਅੱਜ ਯਾਨੀ 11 ਮਈ ਨੂੰ ਦੇਹਾਂਤ ਹੋ ਗਿਆ ਹੈ ਮਸ਼ਹੂਰ ਲੇਖਕ ਸੁਰਜੀਤ ਪਾਤਰ ਨੇ 79 ਦੀ ਉਮਰ ‘ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ | ਉਨ੍ਹਾਂ ਨੇ ਆਖਰੀ ਸਾਹ ਲੁਧਿਆਣਾ ਵਿੱਚ ਲਏ |

 

ਜਨਮ ਕਦੋਂ ਅਤੇ ਕਿੱਥੇ ਹੋਇਆ…

ਪ੍ਰਸਿੱਧ ਲੇਖਕ ਸੁਰਜੀਤ ਪਾਤਰ ਪਾਤਰ ਦਾ ਜਨਮ 14 ਜਨਵਰੀ 1945 ਵਿੱਚ ਜ਼ਿਲ੍ਹਾ ਜਲੰਧਰ ਦੇ ਪਿੰਡ ਪਤਾੜ ਕਲਾਂ ਵਿੱਚ ਹੋਇਆ। ਉਨ੍ਹਾਂ ਨੇ1960 ਵਿੱਚ ਆਪਣੀਆਂ ਕਵਿਤਾਵਾਂ ਲਿਖਣੀਆਂ ਸ਼ੁਰੂ ਕੀਤੀਆਂ ਸਨ| ਉਹ ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਸੀ। ਉਹ ਪੀਏਯੂ ਵਿੱਚ ਪੰਜਾਬੀ ਦੇ ਪ੍ਰੋਫੈਸਰ ਰਹਿ ਚੁੱਕੇ ਹਨ।

ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਚ ਪੰਜਾਬ ‘ਚ ਸੋਗ ਦੀ ਲਹਿਰ ਦੌੜ ਗਈ।

 

1969 ਵਿੱਚ ਬਾਬਾ ਬੁਢਾ ਕਾਲਜ ਬੀੜ ਸਾਹਿਬ (ਅਮ੍ਰਿਤਸਰ) ਵਿੱਚ ਲੈਕਚਰਾਰ ਲੱਗੇ। ਉਸ ਤੋਂ ਬਾਅਦ ਬਾਅਦ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਅਧਿਆਪਕ ਵਜੋਂ ਸੇਵਾ ਨਿਭਾਈ | 2002 ਵਿਚ ਉਹ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਚੁਣੇ ਗਏ। 2013 ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਸਾਹਿਤ ਅਕਾਡਮੀ, ਚੰਡੀਗੜ੍ਹ ਦਾ ਪ੍ਰਧਾਨ ਨਾਮਜ਼ੱਦ ਕੀਤਾ| 2013 ਵਿਚ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ, ਫ਼ਤਿਹਗੜ੍ਹ ਵਿਚ ਵਿਜ਼ਿਟਿੰਗ ਪ੍ਰੋਫ਼ੈਸਰ ਦੇ ਅਹੁਦੇ ‘ਤੇ ਨਾਮਜ਼ਦ ਕੀਤਾ ਗਿਆ ਹੈ।

ਹੁਣ ਤੱਕ ਉਨ੍ਹਾਂ ਨੇ ਲਿਖੀਆਂ ਹਨ ਇਹ ਕਵਿਤਾਵਾਂ…….

  • ਹਵਾ ਵਿੱਚ ਲਿਖੇ ਹਰਫ਼
  • ਬਿਰਖ ਅਰਜ਼ ਕਰੇ
  • ਹਨੇਰੇ ਵਿੱਚ ਸੁਲਗਦੀ ਵਰਨਮਾਲਾ
  • ਲਫ਼ਜ਼ਾਂ ਦੀ ਦਰਗਾਹ
  • ਪਤਝੜ ਦੀ ਪਾਜ਼ੇਬ
  • ਸੁਰ-ਜ਼ਮੀਨ
  • ਚੰਨ ਸੂਰਜ ਦੀ ਵਹਿੰਗੀ

ਉਨ੍ਹਾਂ ਨੂੰ ਕਈ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ……

  • 1979 ਵਿਚ ਪੰਜਾਬ ਸਾਹਿਤ ਅਕਾਦਮੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
  • 1999 ਵਿੱਚ ਪੰਚਨਾਦ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
  • 2012 ਵਿੱਚ ਪਦਮਸ਼੍ਰੀ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

  • 2007 ਵਿੱਚ ਆਨੰਦ ਕਾਵਿਆ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
  • 2009 ਵਿੱਚ ਸਰਸਵਤੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ