Connect with us

Punjab

ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ, ਵਿਅਕਤੀ ਨੂੰ ਕੀਤਾ ਗੰਭੀਰ ਜਖ਼ਮੀ

Published

on

15 ਮਾਰਚ (ਮਨਦੀਪ ਸਿੰਘ ਰਾਜਨ): ਪਿੰਡ ਹੰਸਾਵਾਲਾ ਦੇ ਮੌਜੂਦਾ ਸਰਪੰਚ ਮਨਜੀਤ ਕੌਰ ਦੇ ਸਹੁਰਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਉਕਤ ਸਰਪੰਚ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਆਪਣੇ ਬਹਿਕ ਵਿੱਚ ਸਥਿੱਤ ਘਰ ਨੂੰ ਜਾ ਰਿਹਾ ਸੀ ਕਿ ਦੋ ਮੋਟਰਸਾਈਕਲਾਂ ਤੇ ਸਵਾਰ ਪੰਜ ਅਣਪਛਾਤੇ ਵਿਅਕਤੀਆਂ ਨੇ ਉਸ ਉੱਪਰ ਅੰਨੇ ਵਾਹ ਆਪਣੇ ਪਿਸਟਲ ਨਾਲ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਨੂੰ ਗੰਭੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ।

ਉਕਤ ਵਿਅਕਤੀ ਨੂੰ ਇਲਾਜ ਲਈ ਤੁਰੰਤ ਕਸਬਾ ਫਤਿਆਂਬਾਦ ਦੇ ਇਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਨੂੰ ਅਮ੍ਰਿਤਸਰ ਲਈ ਰੈਫਰ ਕਰ ਦਿੱਤਾ । ਇਸ ਮੌਕੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ