Uncategorized
ਚੰਡੀਗੜ੍ਹ ਦੌਰੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਸੈਕਟਰ-26 ਸਥਿਤ ਪੁਲਿਸ ਲਾਈਨਜ਼ ਵਿਖੇ ਚੰਡੀਗੜ੍ਹ ਪੁਲਿਸ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਸ਼ਿਰਕਤ ਕਰਨਗੇ।
ਇਸ ਮੌਕੇ ਗ੍ਰਹਿ ਮੰਤਰੀ ਚੰਡੀਗੜ੍ਹ ਪੁਲਿਸ ਨੂੰ ਰਾਸ਼ਟਰਪਤੀ ਪੁਲਿਸ ਕਲਰ ਐਵਾਰਡ ਨਾਲ ਸਨਮਾਨਿਤ ਕਰਨਗੇ। ਇਸ ਤੋਂ ਇਲਾਵਾ ਪੁਲਿਸ ਬੇੜੇ ਵਿੱਚ ਸ਼ਾਮਲ ਕੀਤੇ ਗਏ 144 ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਉੱਥੇ ਹੀ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿੱਚ 258 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨਾਲ ਜੁੜੇ ਪ੍ਰੋਗਰਾਮ ਵੀ ਕਰਵਾਏ ਜਾਣਗੇ। ਅਮਿਤ ਸ਼ਾਹ ਇਨ੍ਹਾਂ ਵਿੱਚੋਂ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਕੁਝ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਨੂੰ ਦੇਖਦਿਆਂ ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਟ੍ਰੈਫਿਕ ਪ੍ਰਬੰਧਾਂ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ।
ਫਿਲਹਾਲ ਸਾਰੀਆਂ ਸਬੰਧਤ ਏਜੰਸੀਆਂ ਵੱਲੋਂ ਦੌਰੇ ਨੂੰ ਲੈ ਕੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
