Connect with us

Punjab

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਫਿਰੋਜ਼ਪੁਰ ਦੌਰਾ ਹੋਇਆ ਰੱਦ….

Published

on

ਫ਼ਿਰੋਜ਼ਪੁਰ 24ਸਤੰਬਰ 2023:  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 26 ਸਤੰਬਰ ਨੂੰ ਪੰਜਾਬ ਫੇਰੀ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ 26 ਸਤੰਬਰ ਨੂੰ ਉੱਤਰੀ ਜ਼ੋਨਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਆ ਰਹੇ ਹਨ। ਪਰ ਉਨ੍ਹਾਂ ਦਾ ਫ਼ਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਫੇਰੀ ਤੋਂ ਪਹਿਲਾਂ ਉਹ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨ ਜਾ ਰਹੇ ਸਨ। ਪਰ ਕੁਝ ਕਾਰਨਾਂ ਕਰਕੇ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ। ਅਮਿਤ ਸ਼ਾਹ ਦੇ ਪੰਜਾਬ ਦੌਰੇ ਦੀ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ।