Jalandhar
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਜਲੰਧਰ ‘ਚ ਹਾਕੀ ਮੈਦਾਨ ਦਾ ਕੀਤਾ ਉਦਘਾਟਨ….
ਜਲੰਧਰ 26june 2023 : ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਅੱਜ ਜਲੰਧਰ ‘ਚ ਬੀ.ਐੱਸ.ਐੱਫ ਹੈੱਡ ਕੁਆਰਟਰ ‘ਤੇ ਬੀਐੱਸਐੱਫ ਹਾਕੀ ਟਰਫ਼ ਗਰਾਊਂਡ ਦਾ ਉਦਘਾਟਨ ਕਰਨ ਲਈ ਪੁੱਜੇ ਹਨ। ਉਨ੍ਹਾਂ ਪਹਿਲਾਂ ਪਹੁੰਚ ਕੇ ਪੂਜਾ ਅਰਚਨਾ ਕੀਤੀ ਅਤੇ ਫਿਰ ਮੈਦਾਨ ਦਾ ਉਦਘਾਟਨ ਕੀਤਾ। ਇਸ ਦੌਰਾਨ ਉਹ ਹਾਕੀ ਸ਼ਾਟ ਖੇਡਦੇ ਵੀ ਨਜ਼ਰ ਆਏ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਭਾਰਤ ਵਿੱਚ ਖਿਡਾਰੀਆਂ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਨਾਲ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀ ਡੀ.ਜੀ. ਨਿਤਿਨ ਅਗਰਵਾਲ, ਡਾ:ਅਤੁਲ, ਭਾਜਪਾ ਦੇ ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ, ਰਾਕੇਸ਼ ਰਾਠੌੜ ਆਦਿ ਉਨ੍ਹਾਂ ਦੇ ਨਾਲ ਰਹੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਅੱਜ ਇੱਥੇ ਬੀ.ਐਸ.ਐਫ ਹਾਕੀ ਟਰਫ ਗਰਾਊਂਡ ਦਾ ਉਦਘਾਟਨ ਕੀਤਾ ਗਿਆ ਹੈ, ਭਾਰਤ ਸਰਕਾਰ ਨੇ ਖੇਲੋ ਇੰਡੀਆ ਤਹਿਤ ਇਹ ਗਰਾਊਂਡ ਬਣਾਇਆ ਹੈ।
ਖੇਡਾਂ ਦੀ ਗੱਲ ਕਰੀਏ ਤਾਂ ਫੌਜ ਨੇ ਵੀ ਵੱਡਾ ਯੋਗਦਾਨ ਪਾਇਆ ਹੈ, ਮਿਲਖਾ ਸਿੰਘ, ਪਾਨ ਸਿੰਘ ਤੋਮਰ ਅਤੇ ਹੋਰ ਬਹੁਤ ਸਾਰੇ ਖਿਡਾਰੀ ਹਨ ਜਿਨ੍ਹਾਂ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਭਾਰਤ ਸਰਕਾਰ ਸੋਚਦੀ ਹੈ ਕਿ ਵੱਧ ਤੋਂ ਵੱਧ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇ। ਪੰਜਾਬ ਬਾਰੇ ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਪੰਜਾਬ ਖੇਡਾਂ ਵੱਲ ਜਾਣਾ ਚਾਹੁੰਦਾ ਸੀ, ਪਰ ਅੱਜ ਨਸ਼ਿਆਂ ਲਈ ਜਾਣਿਆ ਜਾਂਦਾ ਹੈ, ਪਰ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਇਆ ਜਾਵੇ।