National
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,2 ਵਾਰ ਕੀਤੀ ਕਾਲ
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ 11:30 ਵਜੇ ਨਾਗਪੁਰ ਦੇ ਖਾਮਲਾ ਇਲਾਕੇ ‘ਚ ਸਥਿਤ ਨਿਤਿਨ ਗਡਕਰੀ ਦੇ ਦਫ਼ਤਰ ‘ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫ਼ੋਨ ਆਇਆ।
ਦੱਸਿਆ ਜਾ ਰਿਹਾ ਹੈ ਕਿ ਇਹ ਫੋਨ ਕਾਲ ਦੋ ਵਾਰ ਕੀਤੀ ਗਈ ਸੀ। ਕੇਂਦਰੀ ਮੰਤਰੀ ਦੇ ਦਫ਼ਤਰ ਵੱਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਨਾਗਪੁਰ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਨਿਤਿਨ ਗਡਕਰੀ ਦੇ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।