Connect with us

Punjab

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੈਪਟਨ ਨੂੰ ਚਿੱਠੀ ਲਿਖ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਮੰਗ

Published

on

som prakash.jpg 1

ਚੰਡੀਗੜ੍ਹ : ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਪੰਜਾਬ ਸਰਕਾਰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਚਰਚਾ ਵਿੱਚ ਹੈ। ਇਸ ਦੇ ਮੱਦੇਨਜ਼ਰ, ਸਰਕਾਰ ਦੇ ਧਿਆਨ ਵਿੱਚ ਇਹ ਲਿਆਉਣ ਦੀ ਲੋੜ ਹੈ ਕਿ ਫਗਵਾੜਾ ਇੱਕ ਪੁਰਾਣਾ ਉਦਯੋਗਿਕ ਸ਼ਹਿਰ ਹੈ, ਜੋ ਕਿ ਕਪੂਰਥਲਾ ਜ਼ਿਲ੍ਹੇ ਦਾ ਇੱਕ ਹਿੱਸਾ ਹੈ, ਪਰ ਇਸਨੂੰ ਜਲੰਧਰ ਦੇ ਮੁੱਖ ਜ਼ਿਲ੍ਹੇ ਤੋਂ ਵੱਖਰਾ ਮੰਨਿਆ ਜਾਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਨ ਇੱਥੋਂ ਦੇ ਲੋਕਾਂ ਨੂੰ ਸਰਕਾਰੀ ਸ਼ਿਕਾਇਤਾਂ ਦੇ ਸੰਬੰਧ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਗੁਰਾਇਆ, ਫਿਲੌਰ ਅਤੇ ਬਹਿਰਾਮਪੁਰ ਨੂੰ ਫਗਵਾੜਾ ਵਿੱਚ ਹੀ ਸ਼ਾਮਲ ਕੀਤਾ ਜਾਵੇ ਅਤੇ ਇੱਕ ਜ਼ਿਲ੍ਹਾ ਐਲਾਨਿਆ ਜਾਵੇ। ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਮੰਗ ਪੂਰੀ ਕੀਤੀ ਜਾਣੀ ਚਾਹੀਦੀ ਹੈ।