Connect with us

National

ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦਿੱਤੀ Y+ ਸਕਿਓਰਿਟੀ

Published

on

ਜਲੰਧਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਲ, ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ Y+ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਦੋਵੇਂ ਨੇਤਾ ਫਿਲਹਾਲ ਨਵੀਂ ਦਿੱਲੀ ‘ਚ ਹਨ ਪਰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਲਈ ਕੁੱਲ 18 ਸੁਰੱਖਿਆ ਮੁਲਾਜ਼ਮ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਲਈ 11 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਵਰਣਨਯੋਗ ਹੈ ਕਿ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਘਟਾ ਦਿੱਤੀ ਸੀ। ਦੋਹਾਂ ਨੇਤਾਵਾਂ ਨੇ ਹਾਲ ਹੀ ‘ਚ ਆਪਣੀ ਬੈਠਕ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਸੀ।