Connect with us

Punjab

ਮੁੱਖ ਮੰਤਰੀ ਮਾਨ ਦੀ ਨਿਵੇਕਲੀ ਪਹਿਲਕਦਮੀ, ਏ.ਐੱਸ.ਆਈ ਨੂੰ ਜਨਮ ਦਿਨ ਦੇ ਮੌਕੇ ‘ਤੇ ਭੇਜਿਆ ਵਧਾਈ ਸੰਦੇਸ਼

Published

on

ਸੁਲਤਾਨਪੁਰ ਲੋਧੀ :

ਮੁੱਖ ਮੰਤਰੀ ਦੀ ਤਰਫੋਂ ਇਸ ਵਿਸ਼ੇਸ਼ ਦਿਨ ‘ਤੇ ਪੰਜਾਬ ਪੁਲਿਸ ਨੂੰ ਵਧਾਈ ਸੰਦੇਸ਼ ਦੇ ਨਾਲ-ਨਾਲ ਵਧਾਈ ਪੱਤਰ ਵੀ ਭੇਜਣਾ ਲਾਜ਼ਮੀ ਹੈ ਤਾਂ ਜੋ ਉਨ੍ਹਾਂ ਵਿਚ ਆਪਸੀ ਸਾਂਝ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਇਸੇ ਕੜੀ ਤਹਿਤ ਐਤਵਾਰ ਨੂੰ ਇੱਥੇ ਸੁਲਤਾਨਪੁਰ ਲੋਧੀ ਥਾਣੇ ਵਿੱਚ ਤਾਇਨਾਤ ਏ.ਐਸ.ਆਈ. ਗੁਰਦੇਵ ਸਿੰਘ ਸੀ.ਐਮ ਭਗਵੰਤ ਮਾਨ ਵੱਲੋਂ ਵਧਾਈ ਪੱਤਰ ਭੇਜਿਆ ਗਿਆ।

ਏ.ਐੱਸ.ਆਈ ਗੁਰਦੇਵ ਸਿੰਘ ਸਬ ਡਵੀਜ਼ਨ ਦੇ ਪਹਿਲੇ ਐਸਐਚਓ ਹਨ, ਜਿਨ੍ਹਾਂ ਨੂੰ ਵਧਾਈ ਪੱਤਰ ਮਿਲਿਆ ਹੈ। ਇਸ ਵਿੱਚ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪੰਜਾਬ ਤਰਫੋਂ ਸਾਂਝੇ ਤੌਰ ‘ਤੇ ਦਸਤਖਤ ਕੀਤੇ ਅਤੇ ਗੁਰਦੇਵ ਸਿੰਘ ਨੂੰ ਲਿਖਿਆ, ‘ਅੱਜ ਤੁਹਾਡੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਅਰਦਾਸ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ। ਅਸੀਂ ਇਹ ਵੀ ਆਸ ਕਰਦੇ ਹਾਂ ਕਿ ਤੁਸੀਂ ਲੋਕਾਂ ਦੀ ਸੇਵਾ ਕਰਨ ਦਾ ਆਪਣਾ ਫਰਜ਼ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਓਗੇ।

ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਸਖ਼ਤ ਮਿਹਨਤ ਅਤੇ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀ.ਜੀ.ਪੀ. ਵੱਲੋਂ ਸਮੂਹ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਹੁਕਮ ਦਿੱਤੇ ਗਏ ਸਨ, ਜਿਸ ਤਹਿਤ ਅੱਜ ਐਸ.ਐਸ.ਪੀ. ਕਪੂਰਥਲਾ ਦਿਆਮਾ ਹਰੀਸ਼ ਓਮ ਪ੍ਰਕਾਸ਼ ਅਤੇ ਡੀ.ਐਸ.ਪੀ. ਸੁਲਤਾਨਪੁਰ ਲੋਧੀ ਰਾਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਬਿਕਰਮ ਸਿੰਘ ਦੀ ਤਰਫੋਂ ਇਹ ਪੱਤਰ ਗੁਰਦੇਵ ਸਿੰਘ ਨੂੰ ਸੌਂਪਿਆ ਗਿਆ ਹੈ।