Punjab
ਕਾਦੀਆਂ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰ ਨੇ ਟਿਕਟ ਵਾਪਿਸ ਕਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤਾ ਸਮਰਥਨ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵਿੱਚ ਜੋੜ ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅੱਜ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰ ਬਲਰਾਜ ਸਿੰਘ ਨੇ ਪਾਰਟੀ ਨੂੰ ਟਿਕਟ ਵਾਪਿਸ ਕਰਕੇ ਹਲਕਾ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੂੰ ਸਮਰਥਨ ਦਿੱਤਾ ਹੈ ਇਸ ਮੌਕੇ ਤੇ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਪੁਰਾਣੇ ਕਾਂਗਰਸੀ ਆਗੂ ਸਨ ਜਿਨ੍ਹਾਂ ਦਾ ਪਾਰਟੀ ਵਿੱਚ ਵਾਪਿਸ ਆਉਣ ਨਾਲ ਪਾਰਟੀ ਨੂੰ ਬਹੁਤ ਬਲ ਮਿਲਿਆ ਹੈ