Connect with us

Uncategorized

ਲੁਧਿਆਣਾ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਤਸਵੀਰਾਂ ਹੋਈਆਂ ਸੀਸੀਟੀਵੀ ‘ਚ ਕੈਦ

ਘਰ ਦੇ ਬਾਹਰ ਨਸ਼ੇੜੀ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨਾਂ ਵਲੋਂ ਘਰ ਤੇ ਹਮਲਾ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ

Published

on

ਹਥਿਆਰਬੰਦ ਨੌਜਵਾਨਾਂ ਵੱਲੋਂ ਇਕ ਦੂਜੇ ‘ਤੇ ਹਮਲੇ ਦੀ ਕੋਸ਼ਿਸ਼
ਦੋਵਾਂ ਧਿਰਾਂ ਨੇ ਲਾਏ ਇੱਕ ਦੂਜੇ ‘ਤੇ ਇਲਜ਼ਾਮ
ਤਸਵੀਰਾਂ ਹੋਈਆਂ ਸੀਸੀਟੀਵੀ ‘ਚ ਕੈਦ
ਨਸ਼ਾ ਕਰਨ ਤੋਂ ਰੋਕਣ ‘ਤੇ ਹੋਇਆ ਵਿਵਾਦ
ਲੁਧਿਆਣਾ, 07 ਸਤੰਬਰ (ਸੰਜੀਵ ਸੂਦ): ਲੁਧਿਆਣਾ ਦੇ ਥਾਣਾ ਟਿੱਬਾ ਦੇ ਅਧੀਨ ਪੈਂਦੇ ਆਨੰਦਪੁਰਾ ਮੁਹੱਲੇ ਵਿੱਚ 10 ਤੋਂ 12 ਹਥਿਆਰਬੰਦ ਨੌਜਵਾਨਾਂ ਵਲੋਂ ਇੱਕ ਘਰ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਵਲੋਂ ਘਰ ਦੇ ਬਾਹਰ ਨਸ਼ੇੜੀ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨਾਂ ਵਲੋਂ ਘਰ ਤੇ ਹਮਲਾ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਜਿਸ ਵਿੱਚ ਹਮਲਾ ਕਰਨ ਆਏ ਨੌਜਵਾਨ ਹਥਿਆਰ ਲਹਿਰਾਉਂਦੇ ਨਜਰ ਆ ਰਹੇ ਹਨ। ਪਰਿਵਾਰ ਵਾਲਿਆਂ ਨੇ ਪੁਲਿਸ ਤੇ ਇਲਜਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਹਮਲਾਵਰਾਂ ਨੂੰ ਭੱਜਣ ਦਾ ਪੁਰਾ ਮੌਕਾ ਦਿੱਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਲਿਖਤੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਅਗਰ ਕੋਈ ਸ਼ਿਕਾਇਤ ਦਰਜ ਕਰਵਾਏ ਤਾਂ ਜਰੂਰ ਕਾਰਵਾਈ ਕੀਤੀ ਜਾਵੇਗੀ।