News
ਅਣਪਛਾਤੇ ਵਿਅਕਤੀ ਵੱਲੋਂ ਪੁਲਿਸ ਮੁਲਾਜ਼ਮ ‘ਤੇ ਹਥਿਆਰਾਂ ਨਾਲ ਹਮਲਾ, ਮੁਲਜ਼ਮ ਫਰਾਰ

ਖਬਰ ਸ੍ਰੀ ਮੁਕਤਸਰ ਸਾਹਿਬ ਤੋਂ ਹੈ ਜਿਥੇ ਦੇਰ ਰਾਤ ਕਰੀਬ ਢਾਈ ਤਿੰਨ ਵਜੇ ਪੰਜਾਬ ਪੁਲਿਸ ਦਾ ਮੁਲਾਜ਼ਮ ਜੋ ਕੇ ਰਾਤ ਦੇ ਸਮੇ ਪੀ ਸੀ ਆਰ ਤੇ ਰਾਤ ਦੀ ਡਿਊਟੀ ਕਰਦਾ ਸੀ ਆਪਣੀ ਡਿਊਟੀ ਖਤਮ ਕਰਕੇ ਆਪਣੇ ਘਰ ਪਿੰਡ ਦੁਹੇ ਵਾਲੇ ਵਾਪਸ ਜਾ ਰਿਹਾ ਸੀ ਤਾਂ ਜਦ ਉਹ ਪਿੰਡ ਸੋਥਾ ਦੇ ਕੋਲ ਪੁਜਾ ਤਾਂ ਉਸ ਨੂੰ ਕੁਝ ਅਣਪਛਾਤੇ ਲੋਕਾਂ ਨੇ ਘੇਰਕੇ ਉਸ ਦੇ ਤੇਜ਼ ਹਥਿਆਰਾਂ ਨਾਲ ਵਾਰ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਅਤੇ ਉਸ ਦਾ ਡਿਊਟੀ ਕਾਰਡ ਅਤੇ ਕੁਝ ਨਗਦੀ ਅਤੇ 2 ਸੋਨੇ ਦੀਆਂ ਮੁੰਦਰੀਆ ਲੁੱਟ ਕੇ ਲੈ ਗਏ। ਜਿਸ ਨੂੰ ਇਲਾਜ ਲਈ ਇਕ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ਤੇ ਪੁਜੀ ਪੁਲਿਸ ਵਲੋਂ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਪੁਲਿਸ ਮੁਲਾਜ਼ਮ ਦੀ ਪਹਿਚਾਨ ਜਗਸੀਰ ਸਿੰਘ ਵਜੋਂ ਹੋਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਗਸੀਰ ਸਿੰਘ ਦੇ ਬੇਟੇ ਨੇ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਵੀ ਜਾਤੀ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਕੋਈ ਰੰਜਸ਼ ਹੈ। ਮੇਰੇ ਪਿਤਾ ਨੂੰ ਕੁਝ ਦਿਨਾਂ ਤੋਂ ਬੁਖਾਰ ਦੀ ਸ਼ਿਕਾਇਤ ਸੀ ਤੇ ਦੇਰ ਰਾਤ ਵੀ ਉਹਨਾਂ ਨੂੰ ਬੁਖਾਰ ਹੋਇਆ ਤੇ ਉਹ ਆਪਣੇ ਇੰਚਾਰਜ ਤੋਂ ਛੁੱਟੀ ਲੈਕੇ ਜਦ ਘਰ ਵਾਪਸ ਆਏ ਰਹੇ ਸਨ ਤਾਂ ਉਹਨਾਂ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਅਤੇ ਦੇਰ ਰਾਤ ਪਿੰਡ ਦੇ ਲੋਕਾਂ ਵੱਲੋਂ ਮੇਰੇ ਪਿਤਾ ਜੀ ਨੂੰ ਸਾਡੇ ਘਰ ਵਿੱਚ ਪਹੁੰਚਾਇਆ ਗਿਆ ਤੇ ਜਿਸ ਤੋਂ ਬਾਅਦ ਉਹਨਾਂ ਨੂੰ ਜਖ਼ਮੀ ਹਾਲਤ ਵਿੱਚ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ।

ਓਦਰ ਇਸ ਮਾਮਲੇ ਨੂੰ ਲੈਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮ ਉਪਰ ਹਮਲਾ ਕਰਨ ਵਾਲੇ ਲੋਕਾਂ ਖ਼ਿਲਾਫ਼ ਥਾਣਾ ਸਦਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਛੇਤੀ ਹੀ ਉਹਨਾਂ ਅਣਪਛਾਤੇ ਵਿਅਕਤੀਆਂ ਦੀ ਗ੍ਰਿਫਤਾਰ ਕਰ ਲਿਆ ਜਾਵੇਗਾ।