Punjab
Unlock 4.0: ਪੰਜਾਬ ਸਰਕਾਰ ਵੱਲੋਂ ਦਿਸ਼ਾ ਨਿਰਦੇਸ਼ ਜਾਰੀ
ਇਹ ਪਾਬੰਦੀਆਂ ਸਿਰਫ਼ ਸ਼ਹਿਰੀ ਇਲਾਕਿਆਂ ਵਿੱਚ ਹੋਣਗੀਆਂ
1 ਸਤੰਬਰ: ਕੋਰੋਨਾ ਕਹਿਰ ਦੇਸ਼ ਵਿੱਚ ਲਗਾਤਾਰ ਜਾਰੀ ਹੈ। ਜਿਸਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਅਨਲਾਕ 4 ਦੀ ਗਾਈਡਲਾਈਨਜ਼ ਜਾਰੀ ਕੀਤੀ ਗਈ ਜਿਸਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਦੀ ਹਾਲਤ ਨੂੰ ਦੇਖਦੇ ਹੋਏ ਅਨਲਾਕ 4 ਤਹਿਤ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।
- ਇੱਕ ਹੋਰ ਮਹੀਨੇ ਲਈ ਪੰਜਾਬ ਸਰਕਾਰ ਨੇ ਵੀਕਐਂਡ ਲਾਕਡਾਊਨ ਵਧਾ ਦਿੱਤਾ ਹੈ।
- ਹੋਟਲ ਤੇ ਬਾਰ ਸ਼ਾਮ 6:30 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।
- ਸ਼ੁੱਕਰਵਾਰ ਸ਼ਾਮ ਤੋਂ ਲੈ ਕੇ ਸੋਮਵਾਰ ਸਵੇਰ 5 ਵਜੇ ਤੱਕ ਕਰਫ਼ਿਊ ਜਾਰੀ ਰਹੇਗਾ।
- ਇਹ ਪਾਬੰਦੀਆਂ ਸਿਰਫ਼ ਸ਼ਹਿਰੀ ਇਲਾਕਿਆਂ ‘ਚ ਹੋਣਗੀਆਂ।
ਹਾਲਾਂਕਿ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਸਾਫ ਤੌਰ ਤੇ ਕਿਹਾ ਸੀ ਕਿ ਹੁਣ ਕੋਈ ਵੀ ਸੂਬਾ ਸਰਕਾਰ ਲਾਕਡਾਊਨ ਨਹੀਂ ਵਧਾ ਸਕਦੀ। ਜੇਕਰ ਕਿਸੇ ਵੀ ਸੂਬਾ ਸਰਕਾਰ ਨੂੰ ਲੱਗੇ ਕਿ ਸੂਬਾ ਵਿਚ ਲਾਕਡਾਊਨ ਵਿਚ ਵਾਧਾ ਹੋਣਾ ਚਾਹੀਦਾ ਹੈ ਤਾਂ ਉਹ ਕੇਂਦਰ ਸਰਕਾਰ ਤੋਂ ਇਜਾਜ਼ਤ ਲੈਣੀ ਪਵੇਗੀ। ਜਿਸਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿੱਖ ਕੇ ਇਜਾਜਤ ਮੰਗੀ ਹੈ
Continue Reading