National
UP ਦੇ ਪੀਲੀਭੀਤ ‘ਚ ਐਨਕਾਊਂਟਰ ‘ਚ 3 ਅੱਤਵਾਦੀ ਢੇਰ
ਪੰਜਾਬ ਅਤੇ ਯੂਪੀ ਪੁਲਿਸ ਨੇ ਸਾਂਝੇ ਆਪਰੇਸ਼ਨ ਤਹਿਤ ਇੱਕ ਵੱਡੀ ਕਾਰਵਾਈ ਕੀਤੀ ਹੈ। UP ਦੇ ਪੀਲੀਭੀਤ ‘ਚ ਐਨਕਾਊਂਟਰ ਹੋਇਆ ਹੈ । ਜਿਸ ‘ਚ 3 ਅੱਤਵਾਦੀ ਢੇਰ ਕੀਤੇ ਗਏ ਹਨ । ਮੁਠਭੇੜ ‘ਚ ਮਾਰੇ ਗਏ ਖਾਲਿਸਤਾਨੀ ਕਮਾਂਡੋ ਫੋਰਸ ਦੇ 3 ਅੱਤਵਾਦੀ ਹਨ ।
AK-47 ਬਰਾਮਦ
ਪੰਜਾਬ ਅਤੇ ਯੂਪੀ ਪੁਲਿਸ ਨੇ ਸਾਂਝੇ ਆਪਰੇਸ਼ਨ ਤਹਿਤ ਇੱਕ ਵੱਡੀ ਕਾਰਵਾਈ ਕੀਤੀ ਹੈ। ਤਿੰਨੋਂ ਅੱਤਵਾਦੀ ਖਾਲਿਸਤਾਨੀ ਕਮਾਂਡੋ ਫੋਰਸ ਦੇ ਮੈਂਬਰ ਦੱਸੇ ਜਾ ਰਹੇ ਹਨ। ਇਨ੍ਹਾਂ ਕੋਲੋਂ ਦੋ ਏ.ਕੇ.-47 ਬੰਦੂਕਾਂ ਅਤੇ ਦੋ ਗਲੋਕ ਪਿਸਤੌਲਾਂ ਤੋਂ ਇਲਾਵਾ ਭਾਰੀ ਮਾਤਰਾ ਵਿਚ ਕਾਰਤੂਸ ਬਰਾਮਦ ਹੋਏ ਹਨ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਗੁਰਵਿੰਦਰ ਸਿੰਘ, ਰਵੀ ਅਤੇ ਜਸਪ੍ਰੀਤ ਵਜੋਂ ਹੋਈ ਹੈ। ਤਿੰਨਾਂ ‘ਤੇ ਕੁਝ ਸਮਾਂ ਪਹਿਲਾਂ ਪੰਜਾਬ ਦੇ ਗੁਰਦਾਸਪੁਰ ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ।
ਅੱਤਵਾਦੀਆਂ ਲੁਕੇ ਹੋਣ ਦੀ ਮਿਲੀ ਸੀ ਸੂਚਨਾ..
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਮੁਕਾਬਲਾ ਪੀਲੀਭੀਤ ਦੇ ਪੂਰਨਪੁਰ ਇਲਾਕੇ ਵਿੱਚ ਹੋਇਆ। ਪੰਜਾਬ ਪੁਲਿਸ ਦੀ ਇੱਕ ਟੀਮ ਤਿੰਨਾਂ ਅੱਤਵਾਦੀਆਂ ਦੀ ਭਾਲ ਵਿੱਚ ਯੂਪੀ ਪਹੁੰਚੀ ਸੀ। ਪੰਜਾਬ ਪੁਲਿਸ ਨੇ ਯੂਪੀ ਪੁਲਿਸ ਦੇ ਨਾਲ ਮਿਲ ਕੇ ਸਰਚ ਆਪਰੇਸ਼ਨ ਚਲਾਇਆ ਸੀ। ਪੁਲਿਸ ਨੂੰ ਤਿੰਨਾਂ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ’ਤੇ ਪੁਲੀਸ ਨੇ ਉਨ੍ਹਾਂ ਨੂੰ ਘੇਰ ਲਿਆ। ਪੁਲਿਸ ਨੇ ਅੱਤਵਾਦੀਆਂ ਨੂੰ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਹ ਇਸ ਲਈ ਤਿਆਰ ਨਹੀਂ ਸਨ। ਇਸ ਤੋਂ ਬਾਅਦ ਯੂਪੀ ਅਤੇ ਪੰਜਾਬ ਪੁਲਿਸ ਦਾ ਖਾਲਿਸਤਾਨੀ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਜਿਸ ਵਿੱਚ ਤਿੰਨੋਂ ਖਾਲਿਸਤਾਨੀ ਅੱਤਵਾਦੀ ਮਾਰੇ ਗਏ।
ਯੂਪੀ ਦੇ ਡੀਜੀਪੀ ਨੇ ਕਿਹਾ…
ਯੂਪੀ ਦੇ ਡੀਜੀਪੀ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਇਸ ਆਪਰੇਸ਼ਨ ਦੀ ਅਗਵਾਈ ਪੀਲੀਭੀਤ ਦੇ ਐਸਪੀ ਅਵਿਨਾਸ਼ ਪਾਂਡੇ ਨੇ ਕੀਤੀ। ਉਨ੍ਹਾਂ ਕਿਹਾ ਕਿ ਯੂਪੀ ਪੁਲਿਸ ਨੂੰ ਖਾਲਿਸਤਾਨੀ ਅੱਤਵਾਦੀਆਂ ਬਾਰੇ ਪੰਜਾਬ ਪੁਲਿਸ ਤੋਂ ਇਨਪੁਟ ਮਿਲੇ ਸਨ। ਇਹ ਤਿੰਨੋਂ ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਪੁਲਿਸ ਚੌਕੀ ਉੱਤੇ ਹੋਏ ਹਮਲੇ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਦੋ ਰਾਜਾਂ ਦੀ ਪੁਲਿਸ ਦੇ ਤਾਲਮੇਲ ਨਾਲ ਚਲਾਏ ਗਏ ਸਾਂਝੇ ਆਪਰੇਸ਼ਨ ਦੀ ਇਹ ਵੱਡੀ ਸਫਲਤਾ ਹੈ।
ਇਸ ਤਰ੍ਹਾਂ ਹੋਇਆ ਐਨਕਾਊਂਟਰ
ਯੂਪੀ ਪੁਲਿਸ ਵੱਲੋਂ ਜਾਰੀ ਇੱਕ ਪ੍ਰੈੱਸ ਨੋਟ ਵਿੱਚ ਪੀਲੀਭੀਤ ਐਨਕਾਊਂਟਰ ਦੀ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਗਿਆ ਕਿ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਪੁਲਿਸ ਚੌਕੀ ‘ਤੇ ਗ੍ਰੇਨੇਡ ਬੰਬ ਸੁੱਟਣ ਵਾਲੇ ਤਿੰਨ ਅਪਰਾਧੀਆਂ ਨਾਲ ਯੂਪੀ ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਦੇ ਮੁਕਾਬਲੇ ਵਿੱਚ ਦੋ ਏਕੇ ਬੰਦੂਕਾਂ ਅਤੇ ਦੋ ਗਲੋਕ ਪਿਸਤੌਲ ਬਰਾਮਦ ਕੀਤੇ ਗਏ ਹਨ। ਇਹ ਮੁਕਾਬਲਾ ਪੀਲੀਭੀਤ ਦੇ ਪੂਰਨਪੁਰ ਥਾਣਾ ਖੇਤਰ ਵਿੱਚ ਹੋਇਆ। ਗੋਲੀਬਾਰੀ ਨਾਲ ਤਿੰਨੋਂ ਅਪਰਾਧੀ ਗੰਭੀਰ ਜ਼ਖ਼ਮੀ ਹੋ ਗਏ। ਉਸ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਇਲਾਜ ਲਈ ਪੂਰਨਪੁਰ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿਖੇ ਲਿਜਾਇਆ ਗਿਆ।
ਤਿੰਨ ਦੋਸ਼ੀਆਂ ਦੇ ਨਾਂ-
1. ਗੁਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਉਮਰ ਕਰੀਬ 25 ਸਾਲ, ਵਾਸੀ ਮੁਹੱਲਾ ਕਲਾਨੌਰ, ਥਾਣਾ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ, ਪੰਜਾਬ।
2. ਵਰਿੰਦਰ ਸਿੰਘ ਉਰਫ ਰਵੀ ਪੁੱਤਰ ਰਣਜੀਤ ਸਿੰਘ ਉਰਫ ਜੀਤਾ ਉਮਰ ਕਰੀਬ 23 ਸਾਲ, ਵਾਸੀ ਪਿੰਡ ਅਗਵਾਨ ਥਾਣਾ ਕਲਾਨੌਰ ਜ਼ਿਲਾ ਗੁਰਦਾਸਪੁਰ, ਪੰਜਾਬ।
3. ਜਸਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ, ਉਮਰ ਕਰੀਬ 18 ਸਾਲ, ਵਾਸੀ ਪਿੰਡ ਨਿੱਕਾ ਸੁਰ, ਥਾਣਾ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ, ਪੰਜਾਬ।
ਇਹ ਹਥਿਆਰ ਕੀਤੇ ਗਏ ਬਰਾਮਦ
02 ਏਕੇ ਰਾਈਫਲ
02 ਗਲਾਕ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ।