International
US : ਫਲੋਰੀਡਾ ‘ਚ ਮਾਰਟਿਨ ਲੂਥਰ ਕਿੰਗ ਜੂਨੀਅਰ ਦਿਵਸ ਤੇ ਦਿਨ-ਦਿਹਾੜੇ ਗੋਲੀਬਾਰੀ, ਅੱਠ ਲੋਕ ਜ਼ਖ਼ਮੀ

ਅਮਰੀਕਾ ਦੇ ਫਲੋਰੀਡਾ ‘ਚ ਮਾਰਟਿਨ ਲੂਥਰ ਕਿੰਗ ਜੂਨੀਅਰ ਦਿਵਸ ਤੇ ਦਿਨ-ਦਿਹਾੜੇ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਗੋਲੀਬਾਰੀ ਫੋਰਟ ਪੀਅਰਸ ਸ਼ਹਿਰ ‘ਚ ਸਥਾਨਕ ਸਮੇਂ ਮੁਤਾਬਕ ਸੋਮਵਾਰ ਦੇਰ ਸ਼ਾਮ ਹੋਈ। ਦੱਸਿਆ ਗਿਆ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਮਾਰਟਿਨ ਲੂਥਰ ਕਿੰਗ ਜੂਨੀਅਰ ਦਿਵਸ ਮੌਕੇ ਇਕ ਪ੍ਰੋਗਰਾਮ ਦੌਰਾਨ ਵਾਪਰੀ। ਗੋਲੀਬਾਰੀ ‘ਚ ਘੱਟੋ-ਘੱਟ ਅੱਠ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਉਥੇ ਹੀ ਇਸ ਮਾਮਲੇ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੀ ਜਾਂਚ ਜਾਰੀ ਹੈ।