National
ਤੇਜ਼ ਫਾਇਰਿੰਗ ਨਾਲ ਗੂੰਜਿਆ ਉਸਮਾਨਪੁਰ, ਨੌਜਵਾਨ ਦੀ ਮੌਤ

ਦਿੱਲੀ ਦੇ ਉੱਤਰ-ਪੂਰਬੀ ਇਲਾਕੇ ‘ਚ ਪਿਛਲੇ 24 ਘੰਟਿਆਂ ਦੌਰਾਨ ਦੋ ਕਤਲਾਂ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਨੌਜਵਾਨ ‘ਤੇ ਗੋਲੀਆਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਹੈ । ਇਸ ਕਤਲ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਉੱਤਰ ਪੂਰਬੀ ਦਿੱਲੀ ਦੇ ਨਿਊ ਓਸਮਾਨਪੁਰ ਦੋਸਰਾ ਪੁਸਤਾ ਥਾਣੇ ‘ਚ ਸੰਜੇ ਨਾਂ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਾਰੀ ਘਟਨਾ ਨੂੰ ਅਣਪਛਾਤੇ ਬਦਮਾਸ਼ਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸੰਜੇ ਦੇ ਸਿਰ, ਪੇਟ ਅਤੇ ਮੋਢੇ ‘ਚ ਕਰੀਬ 6 ਗੋਲੀਆਂ ਲੱਗੀਆਂ ਹਨ।
ਫਿਲਹਾਲ ਦਿੱਲੀ ਪੁਲਿਸ ਅਧਿਕਾਰੀ ਨੇ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ| ਅਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਗੁਰੂ ਤੇਗ ਬਹਾਦਰ ਹਸਪਤਾਲ ਭੇਜ ਦਿੱਤਾ ਹੈ।
ਜਿੱਥੇ ਦੇਰ ਰਾਤ ਦੋਸੜਾ ਪੁਸਤਾ ਉਸਮਾਨਪੁਰ ‘ਚ ਸੰਜੇ ਨਾਮਕ ਨੌਜਵਾਨ ‘ਤੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਆਪਸੀ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਜੇ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ|