Connect with us

Punjab

ਵਲਟੋਹਾ ਪੁਲਿਸ ਨੇ 2 ਚੋਰਾਂ ਨੂੰ 10 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ

Published

on

ਤਰਨ ਤਾਰਨ, 19 ਜੂਨ (ਪਾਵਾਂ ਸ਼ਰਮਾ ): ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੇ ਹੋਏ 10 ਮੋਟਰਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਇਲਾਕਿਆਂ ਵਿਚ ਭੇਜੀਆਂ ਸਨ। ਜਿਸ ਦੌਰਾਨ ਐੱਸ.ਆਈ. ਕੇਵਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਥੇਹ ਸਰਹਾਲੀ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਤਨਾਮ ਸਿੰਘ ਉਰਫ਼ ਸੱਤੂ ਅਤੇ ਗੁਰਸੇਵਕ ਸਿੰਘ ਜੋ ਕਿ ਚੋਰੀ ਦੇ ਮੋਟਰਸਾਈਕਲ ਵੇਚਣ ਅਤੇ ਲੈਣ ਦਾ ਧੰਦਾ ਕਰਦੇ ਹਨ ਅਤੇ ਹੁਣ ਵੀ ਉਹ ਚੋਰੀ ਦੇ ਮੋਟਰਸਾਈਕਲ ‘ਤੇ ਘੁੰਮ ਰਹੇ ਹਨ। ਜਿਸ ‘ਤੇ ਐੱਸ.ਆਈ. ਕੇਵਲ ਸਿੰਘ ਨੇ ਕਾਰਵਾਈ ਕਰਦਿਆਂ ਸਤਨਾਮ ਸਿੰਘ ਉਰਫ਼ ਸੱਤੂ ਪੁੱਤਰ ਕਰਨੈਲ ਸਿੰਘ ਵਾਸੀ ਲੱਧੂ ਅਤੇ ਗੁਰਸੇਵਕ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਲੱਧੂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਦੇ 7 ਸਪਲੈਂਡਰ ਮੋਟਰਸਾਈਕਲ ਅਤੇ 3 ਪਲੇਟੀਨਾ ਮੋਟਰਸਾਈਕਲ ਉਕਤ ਵਿਅਕਤੀਆਂ ਪਾਸੋਂ ਬਰਾਮਦ ਕਰ ਲਏ ਹਨ। ਐੱਸ.ਪੀ.(ਡੀ.) ਵਾਲੀਆ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਵਲਟੋਹਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ |