Connect with us

Governance

ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ

Published

on


ਰਾਣਾ ਕੇ.ਪੀ. ਸਿੰਘ ਵੱਲੋਂ 13 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ

ਚੰਡੀਗੜ੍ਹ, 18 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2020-21 ਲਈ ਸਦਨ ਦੀਆਂ 13 ਵੱਖ-ਵੱਖ ਕਮੇਟੀਆਂ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਣਾਇਆ ਗਿਆ ਹੈ ਜਦਕਿ ਸਰਕਾਰੀ ਕਾਰੋਬਾਰ ਕਮੇਟੀ ਦੇ ਚੇਅਰਮੈਨ ਕੁਲਜੀਤ ਸਿੰਘ ਨਾਗਰਾ ਹੋਣਗੇ। ਇਸੇ ਤਰ੍ਹਾਂ ਹਰਦਿਆਲ ਸਿੰਘ ਕੰਬੋਜ਼ ਨੂੰ ਅਨੁਮਾਨ ਕਮੇਟੀ ਅਤੇ ਨੱਥੂ ਰਾਮ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ ਬਣਾਇਆਂ ਗਿਆ ਹੈ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (ਅਹੁਦੇ ਦੇ ਆਧਾਰ ‘ਤੇ) ਹਾਊਸ ਕਮੇਟੀ ਦੇ ਚੇਅਰਮੈਨ ਹੋਣਗੇ ਜਦਕਿ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ, ਇੰਦਰਬੀਰ ਸਿੰਘ ਬੁਲਾਰੀਆ ਨੂੰ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ, ਤਰਸੇਮ ਸਿੰਘ ਡੀ.ਸੀ. ਨੂੰ ਅਧੀਨ ਵਿਧਾਨ ਕਮੇਟੀ, ਗੁਰਕੀਰਤ ਸਿੰਘ ਕੋਟਲੀ ਨੂੰ ਪਟੀਸ਼ਨ ਕਮੇਟੀ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੇਜ਼ ‘ਤੇ ਰੱਖੇ ਗਏ /ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ, ਸੁਰਿੰਦਰ ਕੁਮਾਰ ਡਾਵਰ ਨੂੰ ਲਾਇਬ੍ਰੇਰੀ ਕਮੇਟੀ, ਪਰਮਿੰਦਰ ਸਿੰਘ ਪਿੰਕੀ ਨੂੰ ਕੁਐਸਚਨਜ਼ ਅਤੇ ਰੈਫਰੈਂਸਿਜ਼ ਕਮੇਟੀ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।

ਸਾਲ 2020-21 ਲਈ ਗਠਿਤ ਕੀਤੀਆਂ ਗਈਆਂ ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ ਦੇ ਮੈਂਬਰਾਂ ਦੀ ਸੂਚੀ:

ਲੋਕ ਲੇਖਾ ਕਮੇਟੀ ਸਰਕਾਰੀ ਕਾਰੋਬਾਰ ਕਮੇਟੀ ਅਨੁਮਾਨ ਕਮੇਟੀ
ਗੁਰਮੀਤ ਸਿੰਘ ਮੀਤ ਹੇਅਰ, ਕੁਲਜੀਤ ਸਿੰਘ ਨਾਗਰਾ, ਹਰਦਿਆਲ ਸਿੰਘ ਕੰਬੋਜ਼, ਰਾਕੇਸ਼ ਪਾਂਡੇ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਅਮਰੀਕ ਸਿੰਘ ਢਿੱਲੋਂ, ਰਮਨਜੀਤ ਸਿੰਘ ਸਿੱਕੀ, ਨਿਰਮਲ ਸਿੰਘ, ਨਵਜੋਤ ਸਿੰਘ ਸਿੱਧੂ, ਅਮਿਤ ਵਿੱਜ, ਮਦਨ ਲਾਲ ਜਲਾਲਪੁਰ, ਪਰਗਟ ਸਿੰਘ ਪੋਆਰ, ਸੁਨੀਲ ਦੱਤੀ, ਨਵਤੇਜ ਸਿੰਘ ਚੀਮਾ,
ਫਤਹਿਜੰਗ ਸਿੰਘ ਬਾਜਵਾ, ਚੌਧਰੀ ਸੁਰਿੰਦਰ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਸ਼ੀਲ ਕੁਮਾਰ ਰਿੰਕੂ, ਅਰੁਨ ਡੋਗਰਾ, ਸੰਤੋਖ ਸਿੰਘ, ਪਵਨ ਕੁਮਾਰ ਆਦੀਆ, ਪ੍ਰੀਤਮ ਸਿੰਘ ਕੋਟਭਾਈ, ਸੁਖਪਾਲ ਸਿੰਘ ਭੁੱਲਰ,
ਕੁਲਦੀਪ ਸਿੰਘ ਵੈਦ, ਬੁਲਾਰਾ, ਦਲਬੀਰ ਸਿੰਘ ਗੋਲਡੀ, ਅੰਗਦ ਸਿੰਘ, ਹਰਦੇਵ ਸਿੰਘ ਲਾਡੀ, ਅਮਨ ਅਰੋੜਾ, ਸੁਖਪਾਲ ਸਿੰਘ ਖਹਿਰਾ,
ਬੁੱਧ ਰਾਮ, ਸਰਵਜੀਤ ਕੌਰ ਮਾਣੂੰਕੇ, ਕੰਵਰ ਸੰਧੂ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਪਰਕਾਸ਼ ਸਿੰਘ ਬਾਦਲ, ਬਲਦੇਵ ਸਿੰਘ ਖਹਿਰਾ, ਐਨ. ਕੇ. ਸ਼ਰਮਾ, ਪਵਨ ਕੁਮਾਰ ਟੀਨੂ

ਭਲਾਈ ਕਮੇਟੀ ਹਾਊਸ ਕਮੇਟੀ ਲੋਕਲ ਬਾਡੀਜ਼ ਕਮੇਟੀ

ਨੱਥੂ ਰਾਮ, ਅਜਾਇਬ ਸਿੰਘ ਭੱਟੀ, ਡਿਪਟੀ ਸਪੀਕਰ, ਹਰਪ੍ਰਤਾਪ ਸਿੰਘ ਅਜਨਾਲਾ, ਸੁਰਜੀਤ ਸਿੰਘ ਧੀਮਾਨ, ਰਣਦੀਪ ਸਿੰਘ, ਜੋਗਿੰਦਰ ਪਾਲ, ਦਰਸ਼ਨ ਸਿੰਘ ਬਰਾੜ, ਸੰਗਤ ਸਿੰਘ ਗਿਲਜੀਆਂ, ਬਲਵਿੰਦਰ ਸਿੰਘ, ਪਵਨ ਕੁਮਾਰ ਆਦੀਆ, ਮਦਨ ਲਾਲ ਜਲਾਲਪੁਰ, ਡਾ. ਰਾਜ ਕੁਮਾਰ ਚੱਬੇਵਾਲ, ਹਰਜੋਤ ਕਮਲ, ਅਮਿਤ ਵਿੱਜ, ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ, ਡਾ. ਰਾਜ ਕੁਮਾਰ, ਲਖਵੀਰ ਸਿੰਘ ਲੱਖਾ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਸੁਖਜੀਤ ਸਿੰਘ, ਸਤਕਾਰ ਕੌਰ, ਕੰਵਰ ਸੰਧੂ, ਪ੍ਰੀਤਮ ਸਿੰਘ ਕੋਟਭਾਈ, ਬਲਵਿੰਦਰ ਸਿੰਘ ਧਾਲੀਵਾਲ, ਸ਼ਰਨਜੀਤ ਸਿੰਘ ਢਿੱਲੋਂ, ਇੰਦੂ ਬਾਲਾ, ਮਨਜੀਤ ਸਿੰਘ, ਨਾਜ਼ਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ

Continue Reading
Click to comment

Leave a Reply

Your email address will not be published. Required fields are marked *