Connect with us

Punjab

ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਪ੍ਰਗਟਾਉਣ ਕੇਂਦਰੀ ਮੰਤਰੀ ਗਜ਼ੇਂਦਰ ਸ਼ੇਖਾਵਤ ਦੇ ਨਾਲ-ਨਾਲ ਪੁੱਜੇ ਵੱਖ-ਵੱਖ ਆਗੂ

Published

on

ਮਾਨਸਾ: ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੁਲਦੀਪ ਸਿੰਘ ਧਾਲੀਵਾਲ ਅੱਜ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪੁੱਜੇ ਤੇ ਉਸ ਦੇ ਪਿਤਾ ਨਾਲ ਦੁੱਖ ਸਾਂਝਾ ਕੀਤਾ। ਪੰਜਾਬੀ ਗਾਇਕ ਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇਰ ਰਾਤ ਨੂੰ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਪੁੱਜੇ।

ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮਾਮਲੇ ‘ਚ ‘ਆਪ’ ਸਰਕਾਰ ਵੱਲੋਂ ਪੂਰ੍ਹਾ ਸਾਥ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ।

ਇਸ ਦੇ ਇਲਾਵਾ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਂਵਾਲੀ ਵੀ ਘਟਨਾ ਵਾਲੇ ਦਿਨ ਸਿੱਧੂ ਮੂਸੇਵਾਲਾ ਦੇ ਨਾਲ ਗੱਡੀ ’ਚ ਸਵਾਰ ਗੁਰਵਿੰਦਰ ਸਿੰਘ ਜੋ ਕਿ ਡੀਐਮਸੀ ਲੁਧਿਆਣਾ ਵਿਖੇ ਜ਼ਖਮੀ ਹੈ। ਉਸ ਨੂੰ ਮਿਲੇ ਸਨ ਅਤੇ ਉਸ ਦਿਨ ਦੀ ਘਟਨਾ ਬਾਰੇ ਵੀ ਪੁੱਛਿਆ ਸੀ।

ਇਸ ਬਾਅਦ ਗੁਰਪ੍ਰੀਤ ਬਨਾਂਵਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਹ ਗੱਲ ਫ਼ੋਨ ’ਤੇ ਸਾਂਝੀ ਕੀਤੀ ਸੀ। ਜਿਸ ‘ਚ ਮੁੱਖ ਮੰਤਰੀ ਵੱਲੋਂ ਇਲਾਜ ਫ਼ਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਦੇ ਆਦੇਸ਼ ਦੇ ਦਿੱਤੇ ਗਏ ਹਨ।

ਇਸ ਦੇ ਪਹਿਲਾਂ ਦੇਰ ਸ਼ਾਮ ਨੂੰ ਕਿਸਾਨ ਨੇਤਾ ਰਾਕੇਸ਼ ਟਿਕੈਤ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਨ, ਜਿਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਛੋਟੀ ਉਮਰੇ ਵੱਡੀਆਂ ਪੁਲਾਂਘਾ ਪੁੱਟੀਆਂ ਸਨ ਅਤੇ ਦੇਸ਼ਾਂ ਵਿਦੇਸ਼ਾਂ ’ਚ ਮਾਨਸਾ ਜ਼ਿਲ੍ਹੇ ਦਾ ਨਾਂਅ ਪਹੁੰਚਾ ਦਿੱਤਾ ਸੀ, ਪਰ ਉਸ ਦਾ ਇਸ ਤਰ੍ਹਾਂ ਇੱਥੋਂ ਚਲੇ ਜਾਣਾ ਮੰਦਭਾਗਾ ਹੈ। ਪੰਜਾਬ ਸਰਕਾਰ ਵੱਲੋਂ ਮਾਮਲੇ ’ਚ ਜਾਂਚ ਤੇਜ਼ੀ ਨਾਲ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।