Amritsar
ਵੇਰਕਾ ਪੁਲਿਸ ਨੇ ਮੋਬਾਇਲ ਚੋਰ ਯੁਵਕ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 13 ਜੁਲਾਈ : ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਵਿੱਚ ਚੋਰੀ ਦੀਆਂ ਘਟਨਾਵਾਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਵੇਰਕਾ ਦੇ ਥਾਣਾ ਦਾ ਜਿੱਥੇ ਪੁਲਿਸ ਵਲੋਂ ਇੱਕ ਯੁਵਕ ਨੂੰ ਗਿਰਫ਼ਤਾਰ ਕੀਤਾ ਗਿਆ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਉਹਨਾਂ ਨੇ ਨਿਸ਼ਾਨ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਕਰਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਨੇ 10 ਜੁਲਾਈ 2020 ਨੂੰ ਦੇਰ ਰਾਤ ਮੋਬਾਈਲ ਫੋਨ ਦੀ ਖੋਹ ਕੀਤੀ ਸੀ।
ਜਿਹਨਾਂ ਨੂੰ 24 ਘੰਟਿਆਂ ਦੇ ਅੰਦਰ ਹੀ ਗਿਰਫ਼ਤਾਰ ਕੀਤਾ ਗਿਆ ਅਤੇ ਉਸ ਵੇਲੇ ਵਰਤਿਆ ਮੋਟਰਸਾਈਕਲ ਤੇ ਖੋਹੇ ਮੋਬਾਈਲ ਵੀ ਹਿਰਾਸਤ ‘ਚ ਲੈ ਲਏ ਗਏ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਨੇ ਹੋਰ ਵੀ ਚੋਰੀਆਂ ਕੀਤੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਦਾ ਰਿਮਾਂਡ ਲੈ ਕੇ ਹੋਰ ਵੀ ਪੁੱਛ ਗਿੱਛ ਕੀਤੀ ਜਾਵੇ ਗਈ ।