Connect with us

Community

ਵਿੱਕੀ ਮਿੱਡੂਖੇੜਾ ਦਾ ਹੋਇਆ ਅੰਤਿਮ ਸੰਸਕਾਰ

Published

on

vicky

ਲੰਬੀ : ਬੀਤੇ ਕੱਲ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਮੋਹਾਲੀ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਿੱਕੀ ਮਿੱਡੂਖੇੜਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਿੱਡੂਖੇੜਾ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਵਿਦਿਆਰਥੀ ਰਾਜਨੀਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੀ ਵਿਦਿਆਰਥੀ ਜਥੇਬੰਦੀ ਸੋਈ ਦੇ ਮੁੱਖ ਆਗੂ ਵਜੋਂ ਰਾਜਨੀਤੀ ’ਚ ਪੈਰ ਰੱਖਣ ਵਾਲੇ ਵਿਕੀ ਮਿੱਡੂਖੇੜਾ ਦੀ ਨੌਜਵਾਨਾਂ ’ਚ ਚੰਗੀ ਪਕੜ ਸੀ ।

ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਨੇ ਦਿੱਤੀ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਸੋਈ ਦੇ ਕੋਮੀ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ, ਕਾਂਗਰਸੀ ਆਗੂ ਖੁਸ਼ਬਾਜ ਜਟਾਣਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਵਰਿੰਦਰ ਸਿੰਘ ਨੋਨੀ ਮਾਨ, ਮੀਤ ਜਟਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਰਾਜਸੀ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਅਤੇ ਇਲਾਕਾ ਵਾਸੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੈਕਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਸੂਚਨਾ ਮਿਲੀ ਹੈ ਕਿ ਪੁਲਸ ਨੇ ਇਕ ਗੱਡੀ ਵੀ ਕਬਜ਼ੇ ਵਿਚ ਲਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਇਸੇ ਗੱਡੀ ਵਿਚ ਬੈਠ ਕੇ ਆਏ ਸਨ।