Corona Virus
ਮਜ਼ਬੂਤ ਇੱਛਾ ਸ਼ਕਤੀ ਨਾਲ ਪਾਈ ਕੋਰੋਨਾ ਉੱਤੇ ਫਤਹਿ – ਫ਼ਤਹਿ ਸਿੰਘ

ਨਵਾਂ ਸ਼ਹਿਰ, 7 ਅਪ੍ਰੈਲ:
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕੋਰੋਨਾ ਵਾਇਰਸ ਤੋਂ ਮੁਕਤ ਹੋਏ ਪਠਲਾਵਾ ਦੇ ਨੌਜਵਾਨ ਫ਼ਤਹਿ ਸਿੰਘ (35) ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦਾ ਮੁਕਾਬਲਾ ਘਰਾਂ ਵਿੱਚ ਰਹਿ ਕੇ, ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਆਪਣੀ ਅੰਦਰੂਨੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਉਹ ਜਦੋਂ ਤੋਂ ਸਿਵਲ ਹਸਪਤਾਲ ਨਵਾਂਸ਼ਹਿਰ ਆਪਣੇ ਪਰਿਵਾਰ ਸਮੇਤ ਇਲਾਜ ਲਈ ਆਏ ਹਨ, ਉਦੋਂ ਤੋਂ ਹੀ ਮੈਡੀਕਲ ਟੀਮ ਵਲੋਂ ਕੀਤੀ ਸਾਂਭ-ਸੰਭਾਲ ਅਤੇ ਦਿੱਤੀ ਲੋੜੀਂਦੀ ਦਵਾਈ ਅਤੇ ਪੌਸ਼ਟਿਕ ਅਹਾਰ ਲੈ ਰਹੇ ਹਨ ਅਤੇ ਡਾਕਟਰਾਂ ਦੀ ਸਾਂਭ-ਸੰਭਾਲ ਦਾ ਹੀ ਨਤੀਜਾ ਹੈ ਕਿ ਉਹ ਦੂਸਰੀ ਵਾਰ ਕੀਤੇ ਟੈਸਟ ਵਿੱਚ ਨੈਗਟਿਵ ਆਉਣ ਬਾਅਦ ਬਿਮਾਰੀ ਤੋਂ ਮੁਕਤ ਐਲਾਨਿਆ ਗਿਆ ਹੈ।
ਫ਼ਤਹਿ ਸਿੰਘ ਜੋ ਕਿ ਜ਼ਿਲ੍ਹੇ ਦੇ ਪਹਿਲੇ ਕੋਰੋਨਾ ਪੀੜਤ ਸਵ. ਬਲਦੇਵ ਸਿੰਘ ਪਠਲਾਵਾ ਦਾ ਪੁੱਤਰ ਹੈ, ਨੇ ਸਿਵਲ ਹਸਪਤਾਲ ਨਵਾਂਸ਼ਹਿਰ ਚੋਂ ਮਿਲੇ ਇਲਾਜ
ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਲਾਜ ਦੇ ਨਾਲ ਨਾਲ ਅੰਦਰੂਨੀ ਇੱਛਾ ਸ਼ਕਤੀ ਦਾ ਮਜ਼ਬੂਤ ਹੋਣਾ ਵੀ ਇਸ ਬਿਮਾਰੀ ਦਾ ਟਾਕਰਾ ਕਰਨ ਵਿੱਚ ਮਦਦ ਕਰਦਾ ਹੈ। ਉਸ ਨੇ ਇਸ ਗੱਲ ਤੇ ਵੀ ਖੁਸ਼ੀ ਪ੍ਰਗਟਾਈ ਕਿ ਉਸ ਦਾ ਬਾਕੀ ਪਰਿਵਾਰ ਵੀ ਠੀਕ ਹੋ ਰਿਹਾ ਹੈ ਅਤੇ ਉਹ ਇਕੱਠੇ ਘਰ ਜਾਣਗੇ। ਫ਼ਤਹਿ ਸਿੰਘ ਨੇ ਦੱਸਿਆ ਕਿ ਜਿਸ ਦਿਨ ਉਹ ਸਿਵਲ ਹਸਪਤਾਲ ਨਵਾਂਸ਼ਹਿਰ
ਚ ਆਏ ਸਨ, ਉਸ ਦਿਨ ਤੋਂ ਹੀ ਉਨ੍ਹਾਂ ਨੂੰ ਪ੍ਰਮਾਤਮਾ ਤੇ ਆਪਣੇ ਸਾਰੇ ਜੀਆਂ ਦੇ ਤੰਦਰੁਸਤ ਹੋਣ ਦਾ ਵਿਸ਼ਵਾਸ ਸੀ ਤੇ ਅੱਜ ਉਸ ਵਿਸ਼ਵਾਸ ਨੂੰ ਵੀ ਬਲ ਮਿਲਿਆ ਹੈ। ਠੀਕ ਹੋਣ ਤੋਂ ਬਾਅਦ ਸਿਵਲ ਹਸਪਤਾਲ ਦੇ ਕੁਆਰੰਟੀਨ ਵਾਰਡ
ਚ ਗੱਲਬਾਤ ਕਰਦਿਆਂ ਫ਼ਤਹਿ ਸਿੰਘ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਬਜਾਏ ਸਿਹਤ ਵਿਭਾਗ ਵੱਲੋਂ ਦੱਸੀਆ ਸਾਵਧਾਨੀਆਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਕਰਫਿ਼ਊ ਦੌਰਾਨ ਘਰਾਂ ਚ ਟਿਕ ਕੇ ਰਹਿਣ, ਆਪਣੇ ਹੱਥਾਂ ਨੂੰ ਸਾਬਣ ਨਾਲ ਜਾਂ ਸੈਨੀਟਾਇਜ਼ਰ ਨਾਲ ਵਾਰ ਵਾਰ ਧੋਣ, ਬਹੁਤ ਹੀ ਮਜ਼ਬੂਰੀ ਦੀ ਹਾਲਤ
ਚ ਬਾਹਰ ਨਿਕਲਣ ਤੇ ਮੂੰਹ
ਤੇ ਮਾਸਕ ਲਾਉਣ ਅਤੇ ਦੂਸਰੇ ਵਿਅਕਤੀ ਤੋਂ ਘੱਟੋ ਘੱਟ ਡੇਢ ਮੀਟਰ ਦੀ ਦੂਰੀ ਰੱਖਣ `ਤੇ ਭੀੜ ਵਿੱਚ ਬਿਲਕੁਲ ਵੀ ਨਾ ਜਾਣ।