Corona Virus
ਪੁਲਿਸ ਵਾਲਿਆਂ ਦੀ ਮਾਰਕੁੱਟ ਦੀ ਵੀਡੀਓ ਵਾਇਰਲ

ਫਿਰੋਜ਼ਪੁਰ, 20 ਅਪ੍ਰੈਲ: ਸੂਬੇ ਅੰਦਰ ਕਰੋਨਾਵਾਇਰਸ ਦੇ ਚਲਦਿਆਂ ਪਿਛਲੇ ਦਿਨੀਂ ਪੰਜਾਬ ਪੁਲਿਸ ਦੀਆਂ ਕੁੱਝ ਅਜਿਹੀਆਂ ਵੀਡੀਓ ਸਾਹਮਣੇ ਆਈਆਂ ਜਿਨ੍ਹਾਂ ਨੇ ਪੰਜਾਬ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ ਜੀ ਪੀ ਪੰਜਾਬ ਵੱਲੋਂ ਪੰਜਾਬ ਪੁਲਿਸ ਨੂੰ ਸਖਤ ਹੁਕਮ ਜਾਰੀ ਕੀਤੇ ਗਏ ਕਿ ਕਰਫਿਊ ਦੌਰਾਨ ਲੋਕਾਂ ਨਾਲ ਨਰਮੀ ਨਾਲ ਪੇਸ਼ ਆਇਆ ਜਾਵੇ। ਪਰ ਫਿਰੋਜ਼ਪੁਰ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਨੂੰ ਇਹ ਕਹਿ ਕੇ ਵਾਇਰਲ ਕੀਤਾ ਜਾ ਰਿਹਾ ਹੈ ਕਿ ਕੁੱਝ ਦੁਕਾਨਦਾਰਾਂ ਵੱਲੋਂ ਪੁਲਿਸ ਉਪਰ ਹਮਲਾ ਕੀਤਾ ਗਿਆ ਹੈ।

ਇਸ ਮਾਮਲੇ ਦੀ ਅਸਲ ਸਚਾਈ ਜਾਨਣ ਲਈ ਅੱਜ ਜਦੋਂ ਸਾਡੀ ਟੀਮ ਵੱਲੋਂ ਫਿਰੋਜ਼ਪੁਰ ਦੇ ਸਿਰਕੀ ਬਜਾਰ ਦੇ ਰਹਿਣ ਵਾਲੇ ਦੁਕਾਨਦਾਰਾਂ ਪ੍ਰੀਤਮ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹਨਾਂ ਦੇ ਘਰ ਦੀ ਛੱਤ ਡਿੱਗੀ ਹੋਈ ਸੀ ਅਤੇ ਛੱਤ ਥੱਲੇ ਦੱਬਿਆ ਸਮਾਨ ਉਹ ਬਾਹਰ ਕੱਢ ਰਹੇ ਸਨ ਕਿ ਅਚਾਨਕ ਉਥੇ ਪੁਲਿਸ ਆ ਗਈ ਅਤੇ ਉਨ੍ਹਾਂ ਬਿਨਾਂ ਕੁਝ ਪੁੱਛਗਿੱਛ ਕੀਤੇ ਉਨ੍ਹਾਂ ਦੇ ਲੜਕੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਲੜਕੇ ਨੂੰ ਗ੍ਰਿਫ਼ਤਾਰ ਕਰਕੇ ਲਿਜਾਣ ਲੱਗੀ ਤਾਂ ਉਨ੍ਹਾਂ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਐਸ ਐਚ ਓ ਮਨੋਜ ਕੁਮਾਰ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰਨ ਦੇ ਹੁਕਮ ਦੇ ਦਿੱਤੇ ਜਿਸ ਤੋਂ ਬਾਅਦ ਉਥੇ ਸਾਰਾ ਮੁਹੱਲਾ ਇਕੱਠਾ ਹੋ ਗਿਆ ਅਤੇ ਪੁਲਿਸ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜੋ ਵਾਇਰਲ ਹੋਈ ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਡੀ ਜੀ ਪੀ ਪੰਜਾਬ ਕੋਲੋਂ ਇੰਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਐਸ ਐਸ ਓ ਮਨੋਜ ਕੁਮਾਰ ਨੇ ਕਰਫ਼ਿਊ ਦੌਰਾਨ ਉਸ ਦੇ ਘਰ ਅੰਦਰ ਦਾਖਲ ਹੋਕੇ ਸ਼ਰੇਆਮ ਗੁੰਡਾਗਰਦੀ ਕੀਤੀ ਹੈ ਅਤੇ ਕਰਫ਼ਿਊ ਦੀ ਉਲੰਘਣਾ ਕੀਤੀ ਹੈ ਜਿਸ ਤੇ ਬਣਦੀ ਕਾਰਵਾਈ ਕੀਤੀ ਜਾਵੇ।
ਉਧਰ ਜਦੋਂ ਇਸ ਮਾਮਲੇ ਬਾਰੇ ਐਸ ਐਚ ਓ ਮਨੋਜ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕੈਮਰੇ ਅੱਗੇ ਕੁੱਝ ਜਿਆਦਾ ਨਾ ਬੋਲਦੇ ਹੋਏ ਕਿਹਾ ਕਿ ਸਿਰਕੀ ਬਜਾਰ ਦੇ ਦੁਕਾਨਦਾਰ ਦੁਕਾਨਾਂ ਖੋਲਕੇ ਬੈਠੇ ਸਨ ਅਤੇ ਜਦੋਂ ਉਨ੍ਹਾਂ ਨੂੰ ਦੁਕਾਨਾਂ ਬੰਦ ਕਰਨ ਲਈ ਕਿਹਾ ਤਾਂ ਉਨ੍ਹਾਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਵਾਰਨਿੰਗ ਦੇ ਕੇ ਛੱਡ ਦਿੱਤਾ ਗਿਆ ਹੈ।