Connect with us

Punjab

ਵਿਜੀਲੈਂਸ ਨੇ ਕਾਨੂੰਗੋ ਨੂੰ NOC ਜਾਰੀ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Published

on

ਚੰਡੀਗੜ੍ਹ:

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਮੰਡੀ ਬੋਰਡ ਕੰਪਲੈਕਸ ਮੁਹਾਲੀ ਵਿਖੇ ਡਾਇਰੈਕਟਰ ਅਬਾਦਕਾਰੀ (ਮੁੜ ਵਸੇਬਾ) ਦੇ ਦਫਤਰ ਵਿੱਚ ਤਾਇਨਾਤ ਕਾਨੂੰਗੋ ਵਜੋਂ ਤਾਇਨਾਤ ਅਮਰੀਕ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਾਨੂੰਗੋ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਭੂਖੜੀ ਕਲਾਂ ਜਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਸਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਹੈ ਕਿ ਉਸਨੇ ਨਵੀਂ ਅਨਾਜ ਮੰਡੀ ਲੁਧਿਆਣਾ ਵਿਖੇ ਆਪਣਾ ਬੂਥ ਵੇਚਣ ਲਈ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਪਰ ਉਪਰੋਕਤ ਕਾਨੂੰਗੋ ਉਸ ਤੋਂ 8,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਅਮਰੀਕ ਸਿੰਘ ਪਹਿਲਾਂ ਹੀ ਉਸ ਕੋਲੋਂ 5 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਉਸ ਨੂੰ ਐਨਓਸੀ ਜਾਰੀ ਕਰਨ ਲਈ 3000 ਰੁਪਏ ਦੂਜੀ ਕਿਸ਼ਤ ਵਜੋਂ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਐਫ.ਆਈ.ਆਰ ਨੰ.13 ਮਿਤੀ 17.08.2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਥਾਣਾ ਵੀ.ਬੀ.ਐਫ.ਐਸ.-1, ਐਸ.ਏ.ਐਸ ਨਗਰ ਵਿਖੇ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।