Connect with us

India

ਵੱਧ ਰੇਟਾਂ ‘ਤੇ ਮਾਸਕ ਵੇਚਣ ਵਾਲਾ ਆਇਆ ਵਿਜੀਲੈਂਸ ਅੜਿੱਕੇ

Published

on

ਮੋਹਾਲੀ , ਮਾਰਚ 27 (ਬਲਜੀਤ ਮਰਵਾਹਾ ) : ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੀ ਰੋਕਥਾਮ ਲਈ ਕਰਫਿਊ ਲਗਾਇਆ ਗਿਆ ਹੈ।ਜਿਸ ਤੋਂ ਬਾਅਦ ਵਸਤਾਂ ਨੂੰ ਵੱਧ ਭਾਅ ਉੱਤੇ ਨਾ ਵੇਚਣ ਸਬੰਧੀ ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ .ਕੇ. ਉੱਪਲ ਵੱਲੋਂ ਜਾਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਵੱਧ ਰੇਟਾਂ ਉੱਤੇ ਮਾਸਕ ਅਤੇ ਸੈਨੀਟਾਈਜ਼ਰ ਵੇਚੇ ਜਾਣ ਦਾ ਸਿਲਸਿਲਾ ਜਾਰੀ ਹੈ। ਇਸੇ ਸਿਲਸਿਲੇ ਨੂੰ ਰੋਕਣ ਲਈ ਸ਼ਿਕਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਇੰਡਸ ਫਾਰਮੇਸੀ ਦੇ ਮਾਲਕ ਦਿਨੇਸ਼ ਕੁਮਾਰ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੇ ਏ.ਆਈ.ਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਅਧੀਨ ਟੀਮ ਨੇ ਉਕਤ ਦਵਾਈਆਂ ਦੀ ਦੁਕਾਨ ਉੱਤੇ ਛਾਪਾ ਮਾਰਿਆ ਅਤੇ ਪਾਇਆ ਗਿਆ ਕਿ ਉੱਥੇ ਸੈਨੀਟਾਈਜ਼ਰ ਅਤੇ ਮਾਸਕ ਆਮ ਰੇਟ ਤੋਂ ਬਹੁਤ ਵੱਧ ਰੇਟਾਂ ਉਤੇ ਵੇਚੇ ਜਾ ਰਹੇ ਸਨ। ਵਿਜੀਲੈਂਸ ਟੀਮ ਨੇ ਉਸ ਦਵਾ ਵਿਕਰੇਤਾ ਨੂੰ ਵੱਧ ਰੇਟ ’ਤੇ ਮਾਸਕ ਅਤੇ ਸੈਨੀਟਾਈਜ਼ਰ ਵੇਚਣ ਕਾਰਨ ਕਾਬੂ ਕਰ ਲਿਆ ਜਿਸ ਵਿਰੁੱਧ ਐਸ.ਏ.ਐਸ. ਨਗਰ ਦੇ ਥਾਣਾ ਮਟੌਰ ਵਿਖੇ ਆਈ.ਪੀ.ਸੀ ਦੀ ਧਾਰਾ 188 ਤਹਿਤ ਮੁਕੱਦਮਾ ਨੰਬਰ 64 ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬਿਓਰੋ ਦੇ ਮੁੱਖ ਡਾਇਰੈਕਟਰ ਬੀ.ਕੇ. ਉੱਪਲ ਨੇ ਪਹਿਲਾਂ ਹੀ ਵਿਜੀਲੈਂਸ ਦੇ ਸਾਰੇ ਅਧਿਕਾਰੀਆਂ ਨੂੰ ਜ਼ਿਲਿਆਂ ਵਿੱਚ ਪ੍ਰਸਾਸ਼ਨ ਅਤੇ ਜ਼ਿਲ੍ਹਾ ਪੁਲਿਸ ਨਾਲ ਤਾਲਮੇਲ ਰੱਖਣ ਅਤੇ ਹਰ ਤਰਾਂ ਦੇ ਸਹਿਯੋਗ ਅਤੇ ਸਹਾਇਤਾ ਕਰਨ ਦਾ ਨਿਰਦੇਸ਼ ਦਿੱਤਾ ਹੋਇਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਰੂਰੀ ਚੀਜਾਂ ਨੂੰ ਭੰਡਾਰ ਕਰਨ ਜਾਂ ਮੁਨਾਫ਼ਾਖੋਰੀ ਕਰਨ ਵਾਲਿਆਂ ਸਮੇਤ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਲਾਗੂ ਕਰਨ ਵਿਚ ਜਾਣਬੁੱਝ ਕੇ ਬੇਨਿਯਮੀਆਂ ਕਰਨ ਵਾਲਿਆਂ ‘ਤੇ ਵੀ ਕਰੜੀ ਨਜ਼ਰ ਰੱਖਣ।

Continue Reading
Click to comment

Leave a Reply

Your email address will not be published. Required fields are marked *