Connect with us

Punjab

ਜਮੀਨੀ ਰਿਕਾਰਡ ਦੀ ਮਸਾਫੀ ਦੇਣ ਲਈ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਲਰਕ ਗ੍ਰਿਫਤਾਰ

Published

on

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਦੌਰਾਨ ਅੱਜ ਮਨਜੀਤ ਸਿੰਘ ਜੂਨੀਅਰ ਸਹਾਇਕ, ਐਸ.ਸੀ. ਅੰਕੜਾ ਕਲਰਕ, ਸਦਰ ਕਾਨੂੰਗੋ ਬ੍ਰਾਂਚ, ਦਫਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਖਿਲਾਫ 1,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਉਕਤ ਮੁਲਜ਼ਮ ਮਨਜੀਤ ਸਿੰਘ ਨੂੰ ਸ਼ਿਕਾਇਤਕਰਤਾ ਜਰਮਨਜੀਤ ਸਿੰਘ ਵੱਲੋਂ ਵਿਜੀਲੈਂਸ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਤੇ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਲਰਕ ਉਸ ਦੀ ਜਮੀਨ ਦੇ ਰਿਕਾਰਡ ਦੀ ਮਸਾਫੀ ਦੇਣ ਬਦਲੇ ਉਸ ਪਾਸੋ 1,000 ਰੁਪਏ ਬਤੌਰ ਰਿਸ਼ਵਤ ਮੰਗ ਰਿਹਾ ਹੈ। ਇਸ ਉਪਰੰਤ ਬਿਊਰੋ ਵੱਲੋਂ ਹਾਸਲ ਰਿਕਾਰਡ ਅਤੇ ਤੱਥਾਂ ਦੇ ਅਧਾਰ ਉਤੇ ਕੀਤੀ ਪੜਤਾਲ ਵਿੱਚ ਦੋਸ਼ ਸਹੀ ਪਾਏ ਜਾਣ ਉਤੇ ਮੁਲਜ਼ਮ ਮਨਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਨੰਬਰ 19, ਮਿਤੀ 22-09-2022 ਨੂੰ ਥਾਣਾ ਵਿਜੀਲੈਂਸ ਬਿਊਰੋ, ਅੰਮਿ੍ਰਤਸਰ ਵਿਖੇ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਬਾਰੇ ਅਗਲੇਰੀ ਕਾਰਵਾਈ ਜਾਰੀ ਹੈ।