Connect with us

Punjab

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵਲੋਂ ਰਜਿਸਟਰੀ ਕਲਰਕ ਗਿ੍ਰਫਤਾਰ

Published

on

ਚੰਡੀਗੜ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਰਜਿਸਟਰੀ ਕਲਰਕ ਨੇ ਸ਼ਿਕਾਇਤਕਰਤਾ ਪਾਸੋਂ ਆਪਣਾ ਖੁਦਮੁਖਤਿਆਰਨਾਮਾ ਦਰਜ ਕਰਵਾਉਣ ਬਦਲੇ 20,000 ਰੁਪਏ ਲਏ ਹਨ।

ਉਹਨਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਮਹਿਲਾ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਉਡਣ ਦਸਤਾ-1, ਐਸ.ਏ.ਐਸ.ਨਗਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ  ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।