Connect with us

Punjab

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ASI ਕੀਤਾ ਕਾਬੂ

Published

on

TARN TARAN: ਵਿਜੀਲੈਂਸ ਬਿਊਰੋ ਵੱਲੋਂASI ਕਰਮ ਸਿੰਘ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਕਤ ਏ.ਐੱਸ.ਆਈ ਹੁਣ ਉਸ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਵਿਖੇ ਤਫਤੀਸ਼ੀ ਅਫਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਕਰਮ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੇ ਰਹਿਣ ਵਾਲੇ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਏ.ਐਸ.ਆਈ. ਉਸ ਨੇ ਆਪਣੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿੱਚ ਦਰਜ ਪੁਲਿਸ ਕੇਸ ਵਿੱਚ ਪੱਖ ਲੈਣ ਬਦਲੇ 65 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਕਤ ਮੁਲਜ਼ਮ ਪਹਿਲਾਂ ਵੀ 24 ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਸੀ। ਅਖੀਰ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਜਾਂਚ ਦੌਰਾਨ ਰਿਸ਼ਵਤ ਦੀ ਪਹਿਲੀ ਕਿਸ਼ਤ ਦੇ 24 ਹਜ਼ਾਰ ਰੁਪਏ ਵੀ ਬਰਾਮਦ ਹੋਏ ਹਨ। ਫਿਲਹਾਲ ਉਕਤ ਪੁਲਸ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।