Connect with us

Punjab

ਵਿਜੀਲੈਂਸ ਬਿਊਰੋ ਨੇ ਅੱਜ PRTC ਇੰਸਪੈਕਟਰ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Published

on

punjab vigilance

ਚੰਡੀਗੜ੍ਹ 1 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਿਕ ਭ੍ਰਿਸ਼ਟਾਚਾਰ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ‘ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।