Connect with us

General

ਮਾਰਚ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਸ਼ਾਮਲ 11 ਮੁਲਾਜ਼ਮਾ ਨੂੰ ਕੀਤਾ ਕਾਬੂ

Published

on

b. k uppal

ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹਨਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਤੇ 3 ਮਾਲ ਕਰਮਚਾਰੀਆਂ ਸਣੇ ਹੋਰ ਵੱਖ-ਵੱਖ ਵਿਭਾਗਾਂ ਦੇ ਪੰਜ ਕਰਮਚਾਰੀ ਸ਼ਾਮਲ ਹਨ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਉਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚੋਂ  ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਹਨ। ਇਸ ਦਿਸ਼ਾ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਸ਼ੱਕੀ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚੋਂ ਨਿਆਂਇਕ ਸਜਾ ਤੋਂ ਨਾ ਬਚ ਸਕੇ।

ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿੱਚ 4 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਬਾਰੀਕੀ ਨਾਲ ਜਾਂਚ ਲਈ 15 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਬਿਊਰੋ ਨੇ ਵਿਜੀਲੈਂਸ ਇਨਕੁਆਰੀਆਂ ਦੇ ਅਧਾਰ ’ਤੇ 2 ਵਿਜੀਲੈਂਸ ਕੇਸ ਵੀ ਦਰਜ ਕੀਤੇ ਹਨ ਅਤੇ ਆਮਦਨੀ ਨਾਲੋਂ ਵੱਧ ਦੌਲਤ ਇਕੱਠੀ ਕਰਨ ਦੇ ਮਾਮਲੇ ਵਿਚ ਇਕ ਵੱਧ ਜਾਇਦਾਦ ਬਣਾਉਣ ਦਾ ਕੇਸ ਵੀ ਦਾਇਰ ਕੀਤਾ ਹੈ।