Connect with us

punjab

ਪੰਜ ਪੁਲਿਸ ਕਰਮਚਾਰੀਆਂ ਵਿਰੁੱਧ ਰਿਸ਼ਵਤ ਦਾ ਮੁਕੱਦਮਾ ਵਿਜੀਲੈਂਸ ਵੱਲੋਂ ਦਰਜ

Published

on

BRIBE

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਟੀ ਥਾਣਾ ਸਮਾਣਾ, ਜਿਲ੍ਹਾਂ ਪਟਿਆਲਾ ਵਿਖੇ ਤਾਇਨਾਤ ਐਸ.ਆਈ ਕਰਨਵੀਰ ਸਿੰਘ, ਹੌਲਦਾਰ ਮੱਖਣ ਸਿੰਘ ਅਤੇ ਹੋਮ ਗਾਰਡ ਜਵਾਨ ਵਿਰਸਾ ਸਿੰਘ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਜਦਕਿ ਇਸੇ ਕੇਸ ਵਿੱਚ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਉਕਤ ਪੁਲਿਸ ਕਰਚਮਾਰੀਆਂ ਨੂੰ ਸ਼ਿਕਾਇਤਕਰਤਾ ਵਿਨੋਦ ਕੁਮਾਰ ਵਾਸੀ ਪਾਤੜਾਂ ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਪੁਲਿਸ ਕੇਸ ਵਿੱਚ ਉਸ ਦੇ ਭਤੀਜੇ ਦੀ ਮਦਦ ਕਰਨ ਬਦਲੇ ਉਕਤ ਪੁਲਿਸ ਕਰਚਮਾਰੀਆਂ ਵਲੋਂ ਉਸ ਤੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ.ਆਈ., ਹੌਲਦਾਰ ਅਤੇ ਹੋਮ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਰਿਸ਼ਵਤਖ਼ੋਰੀ ਦੇ ਇਸ ਕੇਸ ਵਿੱਚ ਉਕਤ ਸਮੇਤ ਪੰਜ ਪੁਲਿਸ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।