Connect with us

Uncategorized

15 ਅਗਸਤ ਨੂੰ ਲੈ ਕੇ ਪੁਲਿਸ ਵੱਲੋਂ ਚੌਕਸ ਪ੍ਰਬੰਧ, ਚੱਪੇ-ਚੱਪੇ ‘ਤੇ ਬਾਰੀਕੀ ਨਾਲ ਚੈਕਿੰਗ

Published

on

rajpura

ਰਾਜਪੁਰਾ: ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੁਤੰਤਰਤਾ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ, ਜਿਸ ਲਈ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਚੌਕਸ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਸਥਾਨਕ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਚੱਪੇ-ਚੱਪੇ ਨੂੰ ਬੜੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਰੇਲਵੇ ਸਟੇਸ਼ਨ ‘ਤੇ ਜੀਆਰਪੀ ਪੁਲਿਸ ਵੱਲੋਂ ਰੇਲ ਗੱਡੀ ਵਿੱਚ ਸਫ਼ਰ ਕਰਨ ਵਾਲੇ ਮੁਸਾਫਰਾਂ ਦੀ ਵੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਦੇ ਅੰਦਰ-ਬਾਹਰ ਸੂਚਨਾ ਪੋਸਟਰ ਲਗਾਏ ਗਏ ਹਨ, ਜਿਨ੍ਹਾਂ ‘ਤੇ ਸਾਰੇ ਉੱਚ ਅਧਿਕਾਰੀਆਂ ਅਤੇ ਪੁਲਿਸ ਚੌਕੀ ਦੇ ਮੋਬਾਇਲ ਨੰਬਰ ਦਿੱਤੇ ਗਏ ਹਨ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਦਾ ਪਤਾ ਲੱਗਣ ‘ਤੇ ਪੁਲਿਸ ਨੂੰ ਸੂਚਨਾ ਦਿੱਤੀ ਜਾ ਸਕੇ। ਰੇਲਵੇ ਜੀਆਰਪੀ ਪੁਲਿਸ ਚੌਕੀ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਰਾਜਪੁਰਾ ਰੇਲਵੇ ਸਟੇਸ਼ਨ ‘ਤੇ ਹਰ ਇੱਕ ਆਉਣ ਵਾਲੀ ਰੇਲ ਗੱਡੀ ਦੇ ਮੁਸਾਫਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਰੇਲ ਗੱਡੀ ਦੇ ਨਾਲ ਚੱਲ ਰਹੇ ਲੋਕਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਰਾਜਪੁਰਾ ਰੇਲਵੇ ਸਟੇਸ਼ਨ ਦੇ ਟਿਕਟ ਘਰ, ਸਾਈਕਲ ਸਟੈਂਡ ਅਤੇ ਹਰ ਇੱਕ ਮੁਸਾਫਰ ਨੂੰ ਬੜੀ ਬਰੀਕੀ ਦੇ ਨਾਲ ਚੈੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੀਆਰਪੀ ਰੇਲਵੇ ਪੁਲਿਸ ਵੱਲੋਂ 24 ਘੰਟੇ, 15 ਅਗਸਤ ਤੱਕ ਚੈਕਿੰਗ ਜਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਕਿਸੇ ਕਿਸਮ ਦੀ ਵਸਤੂ ਮਿਲਦੀ ਹੈ ਜਾਂ ਕੋਈ ਬੇਪਛਾਣ ਵਿਅਕਤੀ ਬਾਰੇ ਤੁਹਾਨੂੰ ਪਤਾ ਲੱਗਦਾ ਹੈ ਤਾਂ ਸਾਡੇ ਲੱਗੇ ਹੋਏ ਪੋਸਟਰਾਂ ਦਾ ਨੰਬਰ ਪੜ੍ਹ ਕੇ ਸਾਨੂੰ ਸੂਚਨਾ ਦਿੱਤੀ ਦਿੱਤੀ ਜਾਵੇ ਤਾਂ ਕਿ ਮਾੜੇ ਅਨਸਰਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ।