punjab
ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, ਸਤੰਬਰ :ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1 ਦੀ 5ਵੀਂ ਮੰਜਲਿ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ।ਸ੍ਰੀ ਸਿੰਗਲਾ ਨੇ ਕਾਂਗਰਸ ਹਾਈ ਕਮਾਂਡ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਅਤੇ ਪਾਰਟੀ ਦੀਆਂ ਉਮੀਦਾਂ ‘ਤੇ ਖਰੇ ਉਤਰਨ ਲਈ ਆਪਣੀਆਂ ਕੋਸ਼ਿਸ਼ਾਂ ਨਿਰੰਤਰ ਜਾਰੀ ਰੱਖਣਗੇ। ਉਨਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਦੂਰਅੰਦੇਸ ਅਗਵਾਈ ਹੇਠ ਉਹ ਖੁਦ ਅਤੇ ਉਨਾਂ ਦੇ ਦੋਵੇਂ ਵਿਭਾਗਾਂ ਦਾ ਸਮੂਹ ਸਟਾਫ਼ ਪੂਰੀ ਇਮਾਨਦਾਰੀ ਅਤੇ ਪਾਰਦਰਸਤਾ ਨਾਲ ਆਪਣੀ ਡਿਊਟੀ ਨਿਭਾਏਗਾ।
ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਸੰਭਵ ਯਤਨ ਜਾਰੀ ਰਹਿਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਉਨਾਂ ਨੇ ਆਪਣੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ ਦਿੱਤੇ ਹਨ ਕਿ ਅਗਲੇ 100 ਦਿਨਾਂ ਦੌਰਾਨ ਸੂਬੇ ਦੇ ਸਮੁੱਚੇ ਵਿਕਾਸ ਲਈ ਵਿੱਢੀ ਜਾਣ ਵਾਲੀ ਮੁਹਿੰਮ ਲਈ ਤੁਰੰਤ ਏਜੰਡਾ ਤਿਆਰ ਕਰਨ।