Connect with us

Corona Virus

ਵਿਜੈ ਇੰਦਰ ਸਿੰਗਲਾ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਚੋ ਲੋਕਾਂ ਦੀ ਮਦਦ ਕੀਤੀ ਗਈ

Published

on

ਸੰਗਰੂਰ, 29 ਮਾਰਚ:  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਕਰਫਿਊ ਦੌਰਾਨ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਘਰਾਂ ਤੱਕ ਹੀ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ। ਇਨਾਂ ਸ਼ਬਦਾਂ ਦਾਪ੍ਰਗਟਾਵਾ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਘਰਾਚੋਂ ਸਮੇਤ ਹਲਕੇ ਦੇ ਹੋਰ ਪਿੰਡਾਂ ਵਿਚ ਲੋੜਵੰਦਾਂ ਨੂੰ ਨਿੱਜੀ ਖਰਚੇ ’ਚੋਂਲਗਾਤਾਰ ਚੌਥੇ ਦਿਨ ਰਾਸ਼ਨ ਵੰਡਣ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਰੂਰੀ ਵਸਤਾਂ ਦੀ ਘਰਾਂ ਤੱਕ ਪਹੁੰਚ ਦੇ ਨਾਲ-ਨਾਲ ਲੋੜਵੰਦਾਂ ਨੂੰ ਵੀ ਪੰਜਾਬਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਮੁਫ਼ਤ ਰਾਸ਼ਨ ਅਤੇ ਦਵਾਈਆਂ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਅਪੀਲ ਕੀਤੀ ਕਿ ਮਨੁੱਖਤਾ ’ਤੇ ਅਚਾਨਕ ਖੜੇਹੋਏ ਇਸ ਸੰਕਟ ਮੌਕੇ ਹਰ ਸੂਬਾ ਵਾਸੀ ਨੂੰ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਮਦਦ ਕਰਨ ਦੇ ਚਾਹਵਾਨਆਪਣਾ ਆਰਥਿਕ ਸਹਿਯੋਗ ਮੁੱਖ ਮੰਤਰੀ ਕੋਵਿਡ ਰਾਹਤ ਫੰਡ ’ਚ ਪਾ ਸਕਦੇ ਹਨ। ਇਸ ਮੌਕੇ ਉਨਾਂ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਨਾਲ ਸਬੰਧਤ ਸਮੂਹਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਵੱਧ ਚੜ ਕੇ ਲੋੜਵੰਦਾਂ ਅਤੇ ਗਰੀਬਾਂ ਦੀ ਮਦਦ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। 

ਵਿਜੈ ਇੰਦਰ ਸਿੰਗਲਾ ਨੇਦੱਸਿਆ ਕਿ ਦਾਨੀ ਸੱਜਣ ਮੁੱਖ ਮੰਤਰੀ ਕੋਵਿਡ ਰਾਹਤ ਫੰਡ ’ਚ ਯੋਗਦਾਨ ਦੇਣ ਲਈ ਐਚ.ਡੀ.ਐਫ਼.ਸੀ. ਬੈਂਕ ਦੀ ਸੈਕਟਰ 17 ਸੀ ’ਚ ਸਥਿਤ ਬਰਾਂਚ ’ਚ ਇਸ ਫੰਡਨੂੰ ਇਕੱਠਾ ਕਰਨ ਲਈ ਵਿਸ਼ੇਸ਼ ਤੌਰ ’ਤੇ ਖੋਲੇ ਗਏ ਸੇਵਿੰਗ ਅਕਾਉਟ ਨੰਬਰ 50100333026124 ’ਚ ਸਿੱਧੀ ਆਰਥਿਕ ਮਦਦ ਭੇਜ ਸਕਦੇ ਹਨ। ਉਨਾਂ ਕਿਹਾਕਿ ਇਸ ਖਾਤੇ ’ਚ ਪੈਸੇ ਆਨਲਾਈਨ ਟਰਾਂਸਫ਼ਰ ਵੀ ਕੀਤੇ ਜਾ ਸਕਦੇ ਹਨ ਜਿਸ ਲਈ ਆਈ.ਐਫ਼.ਐਸ.ਸੀ. ਕੋਡ HDFC0000213, ਸਵਿਫ਼ਟ ਕੋਡHDFCINBB ਅਤੇ ਬਰਾਂਚ ਕੋਡ 0213 ਹੈ। ਉਨਾਂ ਭਰੋਸਾ ਦਵਾਇਆ ਕਿ ਲੋਕਾਂ ਵੱਲੋਂ ਦਿੱਤਾ ਗਿਆ ਯੋਗਦਾਨ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈਲਈ ਹੀ ਵਰਤਿਆ ਜਾਵੇਗਾ ਅਤੇ ਆਫ਼ਤ ਦੀ ਇਸ ਘੜੀ ਵਿਚ ਲੋਕ ਖੁੱਲਦਿਲੀ ਨਾਲ ਗਰੀਬਾਂ ਦੀ ਮਦਦ ਲਈ ਅੱਗੇ ਆਉਣ।