Connect with us

Punjab

ਥਾਣਾ ਤਿੱਬੜ ਵਿੱਚ ਹੋ ਰਹੀ ਮਾਈਨਿੰਗ ਮਾਮਲੇ ਨੂੰ ਲੈਕੇ ਪਿੰਡ ਵਾਸੀਆਂ ਅਤੇ ਜ਼ਮੀਨ ਮਾਲਕਾਂ ਨੇ ਸ਼ਿਵ ਸੈਨਾ ਆਗੂ ਸੋਨੀ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ

Published

on

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਪਿੰਡ ਤਿੱਬੜ ਵਿੱਚ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਉਜਾਗਰ ਕਰਨ ਤੋਂ ਬਾਅਦ ਪਿੰਡ ਵਾਸੀਆਂ ਅਤੇ ਜ਼ਮੀਨ ਮਾਲਕਾਂ ਨੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਕਿਹਾ ਸ਼ਿਵ ਸੈਨਾ ਆਗੂ ਸੋਨੀ ਉਨ੍ਹਾਂ ਦੀ ਜ਼ਮੀਨ ਵਿੱਚ ਆ ਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ ਇਸ ਲਈ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਿਵਸੈਨਾ ਆਗੂ ਸੋਨੀ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਕੇ ਹੀ ਮਿੱਟੀ ਦਾ ਕਾਰੋਬਾਰ ਕਰ ਰਹੇ ਹਨ ਪਰ ਸ਼ਿਵਸੈਨਾ ਆਗੂ ਸਿਰਫ ਆਪਣੀ ਸਿਆਸਤ ਚਮਕਾਉਣ ਲਈ ਇਸ ਸਭ ਕਰ ਰਿਹਾ ਹੈ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਤਿੱਬੜ ਦੇ ਲੋਕਾਂ ਅਤੇ ਜ਼ਮੀਨ ਮਾਲਕਾਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਹੀ ਕੰਮ ਕਰ ਰਹੇ ਹਨ ਪਰ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਉਨ੍ਹਾਂ ਦੇ ਖੇਤਾਂ ਵਿੱਚ ਆ ਕੇ ਆਪਣੀ ਸਿਆਸਤ ਚਮਕਾ ਰਿਹਾ ਹੈ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਕੋਲ ਕੋਈ ਅਧਿਕਾਰ ਨਹੀਂ ਹੈ ਕਿ ਉਹ ਉਨ੍ਹਾਂ ਦੀ ਜ਼ਮੀਨਾਂ ਵਿੱਚ ਆ ਕੇ ਮਾਇੰਨੀਂਗ ਚੈਕ ਕਰੇ ਉਨ੍ਹਾਂ ਕਿਹਾ ਕਿ ਮਾਇੰਨੀਂਗ ਚੈਕ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਹੱਕ ਹੈ ਅਤੇ ਕਿਹਾ ਕਿ ਸੋਨੀ ਆਪਣੇ ਗੰਨਮੈਨਾਂ ਦੀ ਆੜ ਹੇਠ ਜ਼ਮੀਨ ਵਿੱਚ ਆ ਕੇ ਡਰਾਈਵਰਾਂ ਅਤੇ ਪਿੰਡ ਵਾਸੀਆਂ ਨੂੰ ਧਮਕਾ ਰਿਹਾ ਹੈ ਉਨ੍ਹਾਂ ਮੰਗ ਕੀਤੀ ਹੈ ਕਿ ਸੋਨੀ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇ

ਇਸ ਸਬੰਧੀ ਮੌਕੇ ਤੇ ਪਹੁੰਚੇ ਪੁਲਸ ਅਧਿਕਾਰੀ ਅਮਰੀਕ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸਮਝਾ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਕੋਈ ਵੀ ਆਮ ਬੰਦਾ ਜਾਂ ਫਿਰ ਸਰਕਾਰ ਦਾ ਨੁਮਾਇੰਦਾ ਸ਼ਿਕਾਇਤ ਕਰ ਸਕਦਾ ਹੈ ਇਸ ਲਈ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੇ ਵੀ ਸਿਰਫ਼ ਉਨ੍ਹਾਂ ਨੂੰ ਸੂਚਨਾ ਦਿੱਤੀ ਹੈ ਸੂਚਨਾ ਮਿਲਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਕਿ ਇਹ ਮਾਈਨਿੰਗ ਨਜਾਇਜ਼ ਹੈ ਜਾਂ ਫਿਰ ਜਾਇਜ਼