India
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ, 2014 ‘ਚ ਜਿੱਤਿਆ ਸੀ ਪਹਿਲਾ ਅੰਤਰਰਾਸ਼ਟਰੀ ਖਿਤਾਬ
ਟਵੀਟ ਕਰ ਵਿਨੇਸ਼ ਫੋਗਾਟ ਨੇ ਕਿਹਾ ਅਲਵਿਦਾ
ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਹੁਣ ਰੈਸਲਿੰਗ ਮੈਚ ‘ਚ ਨਜ਼ਰ ਨਹੀਂ ਆਵੇਗੀ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਜਿਸ ਵਿਚ ਉਨ੍ਹਾਂ ਨੇ ਲਿਖਿਆ, ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ….ਮੁਆਫ ਕਰਨਾ, ਤੁਹਾਡਾ ਸੁਪਨਾ, ਮੇਰੀ ਹਿੰਮਤ ਸਭ ਟੁੱਟ ਚੁੱਕੇ…ਹੁਣ ਮੇਰੇ ‘ਚ ਇਸ ਤੋਂ ਜ਼ਿਆਦਾ ਤਾਕਤ ਨਹੀਂ ਰਹੀ …ਅਲਵਿਦਾ ਕੁਸ਼ਤੀ 2001-2024, ਤੁਹਾਡੇ ਸਾਰਿਆਂ ਦੀ ਹਮੇਸ਼ਾਂ ਧੰਨਵਾਦੀ ਰਹਾਂਗੀ….
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ 2024 ਦੇ ਮਹਿਲਾ ਫ੍ਰੀਸਟਾਈਲ 50 ਕਿਲੋਗ੍ਰਾਮ ਸੈਮੀਫਾਈਨਲ ਵਿੱਚ ਕਿਊਬਾ ਦੀ ਯੂਸਨੇਲਿਸ ਗੁਜ਼ਮੈਨ ਲੋਪੇਜ਼ ਨੂੰ 5-0 ਨਾਲ ਹਰਾਇਆ ਸੀ ।
7 ਅਗਸਤ ਨੂੰ ਫਾਈਨਲ ਮੁਕਾਬਲਾ ਸੀ ਜਿਸ ਵਿਚ ਓਵਰਵੇਟ ਹੋਣ ਕਾਰਨ ਵਿਨੇਸ਼ ਫੋਗਾਟ ਨੂੰ Disqualify ਕਰ ਦਿੱਤਾ ਗਿਆ ਹੈ। ਵਿਨੇਸ਼ ਫੋਗਾਟ ਦਾ ਤਗਮਾ ਜਿੱਤਣ ਦਾ ਸੁਪਨਾ ਅਧੂਰਾ ਹੀ ਰਹਿ ਗਿਆ ਹੈ। Disqualify ਹੋਣ ਤੋਂ ਬਾਅਦ ਵਿਨੇਸ਼ ਫੋਗਾਟ ਦੀ ਸਿਹਤ ਵੀ ਖਰਾਬ ਹੋ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
Disqualify ਕਰਨ ਦਾ ਕੀ ਸੀ ਕਾਰਨ
ਗੋਲਡ ਮੈਡਲ ਮੈਚ ਤੋਂ ਪਹਿਲਾਂ ਵਜ਼ਨ ਦੌਰਾਨ ਵਿਨੇਸ਼ ਫੋਗਾਟ ਦਾ ਵਜ਼ਨ 100 ਗ੍ਰਾਮ ਵੱਧ ਪਾਇਆ ਗਿਆ। ਅਜਿਹੇ ‘ਚ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।ਭਾਰਤੀ ਓਲੰਪਿਕ ਸੰਘ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ ।
2014 ਵਿੱਚ ਫੋਗਾਟ ਨੇ ਅੰਤਰਰਾਸ਼ਟਰੀ ਖਿਤਾਬ ਜਿੱਤਿਆ
ਵਿਨੇਸ਼ ਫੋਗਾਟ ਦਾ ਜਨਮ 1994 ਵਿੱਚ ਹੋਇਆ ਸੀ। ਵਿਨੇਸ਼ ਦੇ ਚਾਚਾ ਮਹਾਵੀ ਸਿੰਘ ਨੇ ਬਹੁਤ ਹੀ ਘੱਟ ਸਮੇਂ ਵਿੱਚ ਫੋਗਟ ਅਤੇ ਉਸਦੀ ਭੈਣ ਬਬੀਤਾ ਫੋਗਾਟ ਨੂੰ ਕੁਸ਼ਤੀ ਨਾਲ ਜਾਣੂ ਕਰਵਾਇਆ ਸੀ । ਵਿਨੇਸ਼ ਨੇ ਆਪਣੀਆਂ ਚਚੇਰੀਆਂ ਭੈਣਾਂ ਗੀਤਾ ਅਤੇ ਬਬੀਤਾ ਦੇ ਨਕਸ਼ੇ ਕਦਮਾਂ ‘ਤੇ ਚੱਲਿਆ ਅਤੇ ਸਿਰਫ 9 ਸਾਲ ਦੀ ਸੀ ਜਦੋਂ ਉਨ੍ਹਾਂ ਦੇ ਪਿਤਾ ਦਾ ਦਿਹਾਂਤ ਹੋ ਗਿਆ। ਵਿਨੇਸ਼ ਦੇ ਚਾਚੇ ਨੇ ਦੋਹਾਂ ਭੈਣਾਂ ਨੂੰ ਕੁਸ਼ਤੀ ਸਿਖਾਉਣੀ ਸ਼ੁਰੂ ਕਰ ਦਿੱਤੀ ਅਤੇ ਦੋਵਾਂ ਨੇ ਇਸ ਖੇਡ ਨੂੰ ਸਿੱਖਣ ਦੀ ਪੂਰੀ ਕੋਸ਼ਿਸ਼ ਕੀਤੀ।
ਵਿਨੇਸ਼ ਫੋਗਾਟ ਨੇ 2014 ਰਾਸ਼ਟਰਮੰਡਲ ਖੇਡਾਂ ਵਿੱਚ ਆਪਣਾ ਪਹਿਲਾ ਵੱਡਾ ਅੰਤਰਰਾਸ਼ਟਰੀ ਖਿਤਾਬ ਜਿੱਤਿਆ ਸੀ। ਉਨ੍ਹਾਂ ਨੇ ਸੋਨ ਤਗਮਾ ਜਿੱਤ ਕੇ ਆਪਣੇ ਕਰੀਅਰ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਫਿਰ 2016 ਰੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾਈ, ਪਰ ਇਸ ਦੌਰਾਨ ਉਹ ਤਗਮਾ ਹਾਸਲ ਕਰਨ ਵਿੱਚ ਅਸਫਲ ਰਹੀ। 2018 ਵਿੱਚ, ਉਸਨੇ ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਅਨ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ।
2021 ਏਸ਼ੀਅਨ ਚੈਂਪੀਅਨਸ਼ਿਪ ਵਿੱਚ ਆਪਣਾ ਪਹਿਲਾ ਸੋਨ ਤਮਗਾ ਜਿੱਤਣ ਤੋਂ ਬਾਅਦ ਟੋਕੀਓ ਓਲੰਪਿਕ ਦਾ ਹਿੱਸਾ ਬਣੀ ਰਹੀ। ਫਿਰ ਰਾਸ਼ਟਰਮੰਡਲ ਖੇਡਾਂ 2022 ਵਿੱਚ ਲਗਾਤਾਰ ਤੀਜੀ ਵਾਰ ਸੋਨ ਤਗਮਾ ਜਿੱਤਿਆ।