Connect with us

Punjab

80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗਜਨਾਂ ਨੂੰ ਮਿਲਣਗੀਆਂ ਗਈਆਂ ਚੋਣਾਂ ਵਾਲੇ ਦਿਨ ਵਿਸ਼ੇਸ਼ ਸਹੂਲਤਾਂ – ਪ੍ਰੋ ਅਨਟਾਲ

Published

on

ਪਟਿਆਲਾ,
ਅਗਾਮੀ ਵਿਧਾਨ ਸਭਾ ਚੋਣਾਂ ‘ਚ ਆਮ ਲੋਕਾਂ ਦੀ ਵੋਟਾਂ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪਟਿਆਲਾ ਦੀ ਸਵੀਪ ਟੀਮ ਵੱਲੋਂ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਅਤੇ ਵਰਿੰਦਰ ਸਿੰਘ ਟਿਵਾਣਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਨੋਡਲ ਅਧਿਕਾਰੀ ਦਿਵਿਆਂਗਜਨ ਦੀ ਅਗਵਾਈ ਵਿਚ ਲਗਾਤਾਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। 80 ਸਾਲ ਤੋਂ ਵਧੇਰੇ ਉਮਰ ਦੇ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਚੋਣ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ ਸਵੀਪ ਟੀਮ ਵੱਲੋਂ ਵਿਸ਼ੇਸ਼ ਕੈਂਪ ਦਾ ਆਯੋਜਨ ਪਿੰਡ ਚੌਰਾ ਹਲਕਾ ਸਨੌਰ ਵਿਖੇ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ 80 ਸਾਲ ਤੋਂ ਵਧੇਰੇ ਉਮਰ ਵਾਲੇ ਅਤੇ ਦਿਵਿਆਂਗਜਨ ਵੋਟਰਾਂ ਦੀ ਸਹੂਲਤ ਲਈ ਚੋਣਾਂ ਵਾਲੇ ਦਿਨ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਉਹ ਵੋਟ ਪਾਉਣ ਸਮੇਂ ਜ਼ਰੂਰਤ ਅਨੁਸਾਰ ਵ੍ਹੀਕਲ, ਵੀਹਲ ਚੇਅਰ ਜਾਂ ਬਤੌਰ ਸਹਾਇਕ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।

ਜ਼ਿਲ੍ਹਾ ਨੋਡਲ ਅਫ਼ਸਰ ਦਿਵਿਆਂਗਜਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਵਿਭਾਗ ਵੱਲੋਂ ਸੀ.ਡੀ.ਪੀ.ਓਜ, ਬੀ.ਐਲ.ਓਜ ਅਤੇ ਐਨ.ਜੀ.ਓਜ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਅਜਿਹੇ ਵੋਟਰਾਂ ਦੀ ਸ਼ਨਾਖ਼ਤ ਕਰਨ ਅਤੇ ਸਹੂਲਤਾਂ ਸਬੰਧੀ ਡਾਟਾ ਇਕੱਠਾ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਹਲਕਾ ਸਨੌਰ ਦੇ ਨੋਡਲ ਅਫ਼ਸਰ ਸਵੀਪ ਸਤਬੀਰ ਸਿੰਘ ਗਿੱਲ ਅਤੇ ਸੀਨੀਅਰ ਸਿਟੀਜ਼ਨ ਹੋਮ ਦੇ ਇੰਚਾਰਜ ਰਘਵੀਰ ਸਿੰਘ ਵੀ ਹਾਜ਼ਰ ਸਨ।