Punjab
ਵੋਟ ਪਾਉਣ ਵਾਲੇ ਨੂੰ ਛੁੱਟੀ, ਤਨਖਾਹ ਵਿੱਚ ਨਹੀਂ ਹੋਵੇਗੀ ਕਟੌਤੀ
Holiday : ਲੁਧਿਆਣਾ ਪੱਛਮੀ ਚੋਣਾਂ ਦਾ ਦਿਨ ਆ ਹੀ ਗਿਆ। ਜੀ ਹਾਂ, ਅੱਜ 19 ਜੂਨ ਨੂੰ ਸਵੇਰੇ 7 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਵੋਟਾਂ ਸ਼ਾਮ 6 ਵਜੇ ਤੱਕ ਪੈਂਦੀਆਂ ਰਹਿਣਗੀਆਂ। ਤੁਹਾਨੂੰ ਦੱਸ ਦੇਈਏ ਕਿ ਵੋਟਾਂ ਲਈ 192 ਪੋਲਿੰਗ ਬੂਥ ਬਣਾਏ ਗਏ ਹਨ। ਲੁਧਿਆਣਾ ਪੱਛਮੀ ਚੋਣਾਂ ਲਈ ਕੁਲ ਉਮੀਦਵਾਰ 14 ਹਨ।
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 19 ਜੂਨ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਸਵੇਰੇ 8 ਵਜੇ ਲੁਧਿਆਣਾ ਦੇ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ੁਰੂ ਹੋਵੇਗੀ। ਇਨ੍ਹਾਂ ਚੋਣਾਂ ‘ਚ 174,437 ਵੋਟਰ 19 ਜੂਨ ਨੂੰ ਆਪਣੀ ਵੋਟ ਪਾਉਣਗੇ। ਕੁੱਲ੍ਹ 194 ਪੋਲਿੰਗ ਬੂਥ 66 ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ।
ਸਰਕਾਰੀ ਛੁੱਟੀ ਦਾ ਐਲਾਨ
ਅੱਜ ਵੋਟਾਂ ਵਾਲੇ ਦਿਨ ਲੁਧਿਆਣਾ ‘ਚ ਸਰਕਾਰੀ ਛੁੱਟੀ ਹੈ। 19 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਗਠਨ ਵਿੱਚ ਕੰਮ ਕਰਨ ਵਾਲੇ ਹਰੇਕ ਵਿਅਕਤੀ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟ ਪਾਉਣ ਦੇ ਹੱਕਦਾਰ ਨੂੰ ਛੁੱਟੀ ਦਿੱਤੀ ਜਾਵੇਗੀ। ਛੁੱਟੀ ਦੇ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ।”
