Connect with us

Punjab

ਪੰਜਾਬ ‘ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ

Published

on

ਪੰਜਾਬ ਦੀਆਂ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਸੀਟਾਂ ਲਈ ਅੱਜ ਚੋਣਾਂ ਹੋ ਰਹੀਆਂ ਹਨ। ਕੁੱਲ 7,555 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 79 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ।

ਪੰਜਾਬ ਦੀਆਂ 105 ਨਗਰ ਨਿਗਮਾਂ ਲਈ ਵੋਟਾਂ ਅੱਜ ਪੈਣਗੀਆਂ, ਅਤੇ 29 ਮਈ ਨੂੰ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ ।

ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀ ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਵੱਲੋਂ ਸਾਰੇ ਪੋਲਿੰਗ ਬੂਥਾਂ ‘ਤੇ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ‘ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਕਰਵਾਈ ਜਾ ਸਕੇ।

ਇਨ੍ਹਾਂ ਚੋਣਾਂ ਵਿੱਚ ਪੰਜਾਬ ਦੇ 8 ਨਗਰ ਨਿਗਮਾਂ, ਦਰਜਨਾਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਹਜ਼ਾਰਾਂ ਉਮੀਦਵਾਰ ਮੈਦਾਨ ਵਿੱਚ ਹਨ ਅਤੇ ਮੁੱਖ ਸਿਆਸੀ ਪਾਰਟੀਆਂ—ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ—ਵਿੱਚ ਸਿੱਧੀ ਟੱਕਰ ਵੇਖਣ ਨੂੰ ਮਿਲ ਰਹੀ ਹੈ।

ਦੱਸ ਦਈਏ ਕਿ ਇਹ ਚੋਣਾਂ ਪੰਜਾਬ ਦੇ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਸੀਟਾਂ ਲਈ ਹੋ ਰਹੀਆਂ ਹਨ। ਕੁੱਲ 7,555 ਉਮੀਦਵਾਰ ਚੋਣਾਂ ਲੜ ਰਹੇ ਹਨ, ਜਿਨ੍ਹਾਂ ਵਿੱਚੋਂ 79 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ। 2,393 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ।

ਚੋਣ ਦਾ ਪੂਰਾ ਵੇਰਵਾ

ਨਗਰ ਨਿਗਮ- 8
ਨਗਰ ਕੌਂਸਲ – 76
ਨਗਰ ਪੰਚਾਇਤ- 21
ਪੋਲਿੰਗ ਸਟੇਸ਼ਨ- 3977

ਇਨ੍ਹਾਂ ਨਿਗਮਾਂ ’ਚ ਹੋਣੀਆਂ ਚੋਣਾਂ

ਬਟਾਲਾ, ਮੁਹਾਲੀ, ਅਬੋਹਰ, ਬਰਨਾਲਾ, ਕਪੂਰਥਲਾ, ਬਠਿੰਡਾ, ਮੋਗਾ ਤੇ ਪਠਾਨਕੋਟ

ਨਗਰ ਨਿਗਮ ’ਚ ਖਰਚ ਦੀ ਹੱਦ- 4 ਲੱਖ ਰੁਪਏ
ਨਗਰ ਪੰਚਾਇਤ ’ਚ ਖਰਚ ਦੀ ਹੱਦ- 1.40 ਲੱਖ ਰੁਪਏ