Connect with us

Punjab

ਲੁਧਿਆਣਾ ਪੱਛਮੀ ਚੋਣਾਂ ਲਈ 7 ਵਜੇ ਸ਼ੁਰੂ ਹੋਵੇਗੀ ਵੋਟਿੰਗ

Published

on

LUDHIANA ELECTION : ਲੁਧਿਆਣਾ ਪੱਛਮੀ ਚੋਣਾਂ ਦਾ ਦਿਨ ਆ ਹੀ ਗਿਆ। ਜੀ ਹਾਂ, ਅੱਜ 19 ਜੂਨ ਨੂੰ ਸਵੇਰੇ 7 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਵੋਟਾਂ ਸ਼ਾਮ 6 ਵਜੇ ਤੱਕ ਪੈਂਦੀਆਂ ਰਹਿਣਗੀਆਂ। ਤੁਹਾਨੂੰ ਦੱਸ ਦੇਈਏ ਕਿ ਵੋਟਾਂ ਲਈ 192 ਪੋਲਿੰਗ ਬੂਥ ਬਣਾਏ ਗਏ ਹਨ। ਲੁਧਿਆਣਾ ਪੱਛਮੀ ਚੋਣਾਂ ਲਈ ਕੁਲ ਉਮੀਦਵਾਰ 14 ਹਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 19 ਜੂਨ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਸਵੇਰੇ 8 ਵਜੇ ਲੁਧਿਆਣਾ ਦੇ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ੁਰੂ ਹੋਵੇਗੀ। ਇਨ੍ਹਾਂ ਚੋਣਾਂ ‘ਚ 174,437 ਵੋਟਰ 19 ਜੂਨ ਨੂੰ ਆਪਣੀ ਵੋਟ ਪਾਉਣਗੇ। ਕੁੱਲ੍ਹ 194 ਪੋਲਿੰਗ ਬੂਥ 66 ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ।

ਵੋਟਰਾਂ ਦੀ ਗਿਣਤੀ

ਮਹਿਲਾ ਵੋਟਰ ਦੀ ਗਿਣਤੀ -84825
ਟਰਾਂਸਜੈਂਡਰ ਵੋਟਰ – 10
ਕੁੱਲ ਵੋਟਰ -174437
ਮਰਦ ਵੋਟਰ -89602

ਦੱਸ ਦੇਈਏ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਘਰ ਵਿੱਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇਥੇ ਪਰੋਪਕਾਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਭਾਜਪਾ ਨੇ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਸੀਟ ਲਈ ਕੁੱਲ੍ਹ 14 ਉਮੀਦਵਾਰ ਮੈਦਾਨ ਵਿੱਚ ਹਨ।