National
ਤ੍ਰਿਪੁਰਾ ਦੀਆਂ 60 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਈ ਸ਼ੁਰੂ, ਵੋਟਰ 259 ਉਮੀਦਵਾਰਾਂ ਦੇ ਭਵਿੱਖ ਦਾ ਕਰਨਗੇ ਫੈਸਲਾ
ਤ੍ਰਿਪੁਰਾ ‘ਚ 60 ਵਿਧਾਨ ਸਭਾ ਸੀਟਾਂ ਲਈ ਵੀਰਵਾਰ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚਕਾਰ ਵੋਟਿੰਗ ਸ਼ੁਰੂ ਹੋਈ। ਸੂਬੇ ਵਿੱਚ ਸ਼ਾਂਤਮਈ ਢੰਗ ਨਾਲ ਵੋਟਾਂ ਪੈਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੇ ਲਗਭਗ 28.23 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਹ ਵੋਟਰ 259 ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਕਰਨਗੇ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ।
ਤ੍ਰਿਪੁਰਾ ਵਿੱਚ ਇਸ ਵਾਰ ਤਿਕੋਣਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਖੱਬੀਆਂ ਪਾਰਟੀਆਂ ਅਤੇ ਕਾਂਗਰਸ ਮਿਲ ਕੇ ਚੋਣਾਂ ਲੜ ਰਹੀਆਂ ਹਨ। ਟਿਪਰਾ ਮੋਥਾ ਵੀ ਚੋਣ ਮੈਦਾਨ ਵਿੱਚ ਹੈ ਅਤੇ ਉਸ ਨੂੰ ਆਦਿਵਾਸੀ ਬਹੁਲ ਖੇਤਰਾਂ ਵਿੱਚ ਵਧੇਰੇ ਸਮਰਥਨ ਮਿਲਣ ਦੀ ਉਮੀਦ ਹੈ। ਗਿੱਟੇ ਨੇ ਕਿਹਾ ਕਿ ਚੋਣ ਕਮਿਸ਼ਨ ਨੇ 60 ਪੋਲਿੰਗ ਸਟੇਸ਼ਨ ਇਸ ਤਰ੍ਹਾਂ ਬਣਾਏ ਹਨ ਕਿ ਉਨ੍ਹਾਂ ‘ਤੇ ਸਿਰਫ਼ ਔਰਤਾਂ ਦੀ ਡਿਊਟੀ ਲਗਾਈ ਗਈ ਹੈ | ਇਨ੍ਹਾਂ ਕੇਂਦਰਾਂ ‘ਤੇ ਪੋਲਿੰਗ ਅਫ਼ਸਰਾਂ ਤੋਂ ਲੈ ਕੇ ਸੁਰੱਖਿਆ ਮੁਲਾਜ਼ਮਾਂ ਤੱਕ ਵੀ ਔਰਤਾਂ ਹੀ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦਿਵਿਆਂਗਜਨਾਂ ਵੱਲੋਂ 10 ਪੋਲਿੰਗ ਸਟੇਸ਼ਨ ਚਲਾਏ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਦੇ ਸਾਰੇ ਕਰਮਚਾਰੀ ਵੱਖ-ਵੱਖ ਤੌਰ ‘ਤੇ ਅਪਾਹਜ ਹਨ।